ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬਾਗ਼ੀ ਹੋਏ ਮੰਤਰੀਆਂ ਅਤੇ ਵਿਧਾਇਕਾਂ ਸਣੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕੱਲ੍ਹ ਤਿੰਨ ਮੈਂਬਰੀ ਕਮੇਟੀ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪੇਗੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਜਾਂ ਫਿਰ ਪੰਜਾਬ ਕਾਂਗਰਸ ਪ੍ਰਧਾਨ ਜਾਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਕੰਪੇਨ ਕਮੇਟੀ ਦੀ ਜ਼ਿੰਮੇਵਾਰੀ ਸੌਂਪ ਸਕਦੀ ਹੈ ਦੱਸ ਦੇਈਏ ਕਿ ਤਿੰਨ ਦਿਨ ਚੱਲੀ ਬੈਠਕਾਂ ਵਿੱਚ ਪੰਜਾਬ ਦੇ ਸਾਰੇ ਵਿਧਾਇਕਾਂ ਵਿੱਚੋਂ ਦੋ ਤਿੰਨ ਵਿਧਾਇਕਾਂ ਨੇ ਹੀ ਮੁੱਖ ਮੰਤਰੀ ਬਦਲਣ ਦੀ ਮੰਗ ਕੀਤੀ ਜਦਕਿ ਜ਼ਿਆਦਾਤਰ ਵਿਧਾਇਕਾਂ ਅਤੇ ਮੰਤਰੀਆਂ ਨੇ ਦੋ ਹਜਾਰ ਸਤਾਰਾਂ ਵਿੱਚ ਕੀਤੇ ਚੋਣ ਵਾਅਦਿਆਂ ਨੂੰ ਹੁਣ ਤੱਕ ਪੂਰੇ ਨਾ ਹੋਣ ਦੀ ਗੱਲ ਹਾਈ ਕਮਾਨ ਨੂੰ ਆਖੀ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮਲਿਕਾ ਅਰਜੁਨ ਖੜਗੇ ਅਤੇ ਜੈ ਪ੍ਰਕਾਸ਼ ਅਗਰਵਾਲ ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਖਰੜਾ ਤਿਆਰ ਕਰ ਲਿਆ ਗਿਆ ਹੈ ਅਤੇ ਮਲਿਕਾ ਅਰਜੁਨ ਖੜਗੇ ਵੱਲੋਂ ਕੱਲ੍ਹ ਦਿੱਲੀ ਪਹੁੰਚਣ ਤੋਂ ਬਾਅਦ ਬਾਕੀ ਦੇ ਕਮੇਟੀ ਮੈਂਬਰਾਂ ਵੱਲੋਂ ਰਿਪੋਰਟ ਤੇ ਹਸਤਾਖਰ ਕਰਵਾ ਕੇ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਇਹ ਵੀ ਚਰਚਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀਆਂ ਸਭ ਤੋਂ ਵੱਧ ਸ਼ਿਕਾਇਤਾਂ ਕਮੇਟੀ ਕੋਲ ਪਹੁੰਚੀਆਂ ਹਨ ਅਤੇ ਜਲਦ ਹੀ ਮੰਤਰੀ ਮੰਡਲ ਦੇ ਵਿੱਚ ਵੀ ਫੇਰਬਦਲ ਕੀਤਾ ਜਾ ਸਕਦਾ ਹੈ
ਕੱਲ੍ਹ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪੇਗੀ ਕਮੇਟੀ, ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਤੈਅ ? - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਮਲਿਕਾ ਅਰਜੁਨ, ਖੜਗੇ ਅਤੇ ਜੈ ਪ੍ਰਕਾਸ਼ ਅਗਰਵਾਲ ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਖਰੜਾ ਤਿਆਰ ਕਰ ਲਿਆ ਗਿਆ ਹੈ ਅਤੇ ਮਲਿਕਾ ਅਰਜੁਨ ਖੜਗੇ ਵੱਲੋਂ ਕੱਲ੍ਹ ਦਿੱਲੀ ਪਹੁੰਚਣ ਤੋਂ ਬਾਅਦ ਬਾਕੀ ਦੇ ਕਮੇਟੀ ਮੈਂਬਰਾਂ ਵੱਲੋਂ ਰਿਪੋਰਟ ਤੇ ਹਸਤਾਖਰ ਕਰਵਾ ਕੇ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਜਾਵੇਗੀ
ਇਹ ਵੀ ਪੜੋ:Punjab Congress Clash:ਪੰਜਾਬ ਤੋਂ ਦਿੱਲੀ ਤੱਕ ਕਿਵੇਂ ਚੱਲੀ ਪੰਜਾਬ ਕਾਂਗਰਸ ਦੀ ਸਿਆਸਤ, ਦੇਖੋ ਰਿਪੋਰਟ
ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਹੁਣ ਤੱਕ ਸਜ਼ਾ ਨਾ ਦਿਵਾ ਸਕਣ ਕਾਰਨ ਕਾਂਗਰਸ ਦੇ ਵਿਧਾਇਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਦ ਕਿ ਨਵਜੋਤ ਸਿੰਘ ਸਿੱਧੂ ਦੋ ਸਾਲ ਤੋਂ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਚੁੱਪ ਬੈਠੇ ਹਨ ਤਾਂ ਉੱਥੇ ਹੀ ਪੰਥਕ ਸੀਟ ਵਾਲੇ ਵਿਧਾਇਕ ਅਤੇ ਮੰਤਰੀਆਂ ਦੀਆਂ ਮੁਸ਼ਕਲਾਂ ਵੀ ਵਧੀਆਂ ਹੋਈਆਂ ਹਨ ਅਤੇ ਕਈ ਵਿਧਾਇਕਾਂ ਦੇ ਇਲਜ਼ਾਮ ਹਨ ਕਿ ਉਨ੍ਹਾਂ ਦੇ ਹਲਕੇ ਵਿਚ ਕੰਮ ਤੱਕ ਨਹੀਂ ਕਰਵਾਏ ਗਏ ਤਾਂ ਤਮਾਮ ਸਵਾਲਾਂ ਦੇ ਜਵਾਬ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮੇਟੀ ਨੂੰ ਦਿੱਤੇ ਤਾਂ ਉੱਥੇ ਹੀ ਖਬਰਾਂ ਇਹ ਵੀ ਸਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਇਕ ਵਿਧਾਇਕ ਦਾ ਰਿਪੋਰਟ ਕਾਰਡ ਲੈ ਕੇ ਹਾਈ ਕਮਾਨ ਕੋਲ ਪਹੁੰਚੇ ਸਨ ਤਾਂ ਹੁਣ ਵੇਖਣਾ ਹੋਵੇਗਾ ਕਿ ਸੋਨੀਆ ਗਾਂਧੀ ਦੇ ਖਾਸਮ ਖਾਸ ਅਤੇ ਕਰੀਬੀ ਮੰਨੇ ਜਾਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀ ਸਿਆਸਤ ਵਿੱਚ ਮੁੜ ਐਕਟਿਵ ਕਰ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਲਈ ਉੱਪ ਮੁੱਖ ਮੰਤਰੀ ਐਲਾਨਦੀ ਹੈ ਜਾਂ ਫਿਰ ਦਲਿਤ ਅਤੇ ਹਿੰਦੂ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਤਾਂ ਉੱਥੇ ਹੀ ਰਾਹੁਲ ਗਾਂਧੀ ਵੱਲੋਂ ਵੀ ਕੁਝ ਇੱਕ ਵਿਧਾਇਕਾਂ ਨੂੰ ਫੋਨ ਕਰ ਪੰਜਾਬ ਦੇ ਕਾਟੋ ਕਲੇਸ਼ ਦਾ ਪੂਰਾ ਫੀਡ ਬੈਕ ਤਿੰਨ ਮੈਂਬਰੀ ਕਮੇਟੀ ਦੀ ਬੈਠਕ ਤੋਂ ਪਹਿਲਾਂ ਲਿਆ ਗਿਆ ਸੀ