ਚੰਡੀਗੜ੍ਹ:ਅੰਮ੍ਰਿਤਸਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਦੀ ਫੇਰੀ ਤੋਂ ਪਹਿਲਾਂ ਹੀ ਸੂਬੇ ਦਾ ਸਿਆਸੀ ਪਾਰਾ ਤਪ ਚੁੱਕਾ ਹੈ। ਦਰਅਸ਼ਲ ਅਮਿਤ ਸ਼ਾਹ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਲਈ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚਣਗੇ। ਮੀਟਿੰਗ ਵਿੱਚ ਮੈਂਬਰ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਹਰੇਕ ਸੂਬੇ ਦੇ ਦੋ ਸੀਨੀਅਰ ਮੰਤਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਸ਼ਾਮਲ ਹੋਣਗੇ।
SAD ON CM MAAN: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਅਕਾਲੀ ਦਲ ਦੀ ਸੀਐੱਮ ਮਾਨ ਨੂੰ ਨਸੀਹਤ, ਕਿਹਾ-ਪੰਜਾਬ ਦੇ ਮੁੱਦੇ ਡਟ ਕੇ ਰੱਖੋ, ਕੇਜਰੀਵਾਲ ਦੀ ਮੌਜੂਦਗੀ ਨਾ ਬਣੇ ਅੜਿੱਕਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਲਈ ਭਲਕੇ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚਣਗੇ। ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ (Daljit Cheema) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਮੁੱਦਿਆਂ ਉੱਤੇ ਗ੍ਰਹਿ ਮੰਤਰੀ ਕੋਲ ਡਟ ਕੇ ਸਟੈਂਡ ਲੈਣ ਦੀ ਨਸੀਹਤ ਦਿੱਤੀ ਹੈ।
Published : Sep 25, 2023, 5:25 PM IST
ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਨਸੀਹਤ: ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਸਾਰੇ ਮੁੱਦੇ ਪਹਿਲ ਦੇ ਅਧਾਰ ਉੱਤੇ ਸਪੱਸ਼ਟ ਸਟੈਂਡ ਨਾਲ ਰੱਖਣ ਲਈ ਕਿਹਾ ਹੈ। ਨਾਲ ਹੀ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਇਹ ਵੀ ਲਿਖਿਆ ਹੈ ਕਿ ਇਸ ਬੈਠਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਵੀ ਮੌਜੂਦ ਰਹਿਣਗੇ। ਅਜਿਹੀ ਸਥਿਤੀ ਵਿੱਚ ਇਹ ਧਿਆਨ ਰੱਖੋ ਕਿ ਉਨ੍ਹਾਂ ਦੀ ਮੌਜੂਦਗੀ ਪੰਜਾਬ ਦੇ ਕੇਸ ਦੀ ਵਕਾਲਤ ਕਰਨ ਦੇ ਰਾਹ ਵਿੱਚ ਰੁਕਾਵਟ ਨਾ ਬਣ ਜਾਵੇ। ਇਸ ਤੋਂ ਇਲਾਵਾ ਦਲਜੀਤ ਚੀਮਾ ਨੇ ਐੱਸਵਾਈਐੱਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਬੀਬੀਐੱਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਦੇ ਮੁੱਦੇ ਨੂੰ ਸਪੱਸ਼ਟ ਸਟੈਂਡ ਨਾਲ ਰੱਖਣ ਲਈ ਕਿਹਾ ਹੈ।
- Baltej Pannus car accident: ਸੀਐੱਮ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦੀ ਕਾਰ ਟਰੱਕ ਨਾਲ ਟਕਰਾਈ, ਵਾਲ-ਵਾਲ ਬਚੇ ਪੰਨੂ
- Protest by blocking the railway track: ਮੰਗਾਂ ਨੂੰ ਲੈਕੇ ਕਿਸਾਨਾਂ ਨੇ ਕੀਤਾ ਰੇਲ ਚੱਕਾ ਜਾਮ ਕਰਨ ਦਾ ਐਲਾਨ, ਕੇਂਦਰ ਅਤੇ ਪੰਜਾਬ ਸਰਕਾਰ ਤੋਂ ਖਫ਼ਾ ਨੇ ਕਿਸਾਨ
- Pakistani Drone Recovered: ਅੰਮ੍ਰਿਤਸਰ ਦੇ ਪਿੰਡ ਮਹਾਵਾ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ, ਬੀਐੱਸਐਫ ਨੇ ਸਾਂਝੀ ਕੀਤੀ ਜਾਣਕਾਰੀ
ਸਭ ਦੀਆਂ ਨਜ਼ਰਾਂ ਭਲਕੇ 26 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਹੋਣ ਵਾਲੀ ਉੱਤਰੀ ਜ਼ੋਨਲ ਕੌਂਸਲ ਦੀ ਅਹਿਮ ਮੀਟਿੰਗ ’ਤੇ ਕੇਂਦਰਿਤ ਹਨ। ਇਸ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਕਰਨਗੇ। ਇਹ ਪੰਜਾਬ ਦੇ ਮੁੱਖ ਮੰਤਰੀ ਦਾ ਫਰਜ਼ ਹੈ @ਭਗਵੰਤ ਮਾਨ ਰਾਜ ਦੇ ਸਾਰੇ ਮਹੱਤਵਪੂਰਨ ਮੁੱਦਿਆਂ 'ਤੇ ਸਪੱਸ਼ਟ, ਦ੍ਰਿੜ ਅਤੇ ਤਰਕਪੂਰਨ ਸਟੈਂਡ ਲੈਣ ਲਈ। ਪਹਿਲਾਂ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਵੱਖਰੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਜਾ ਸਕਦੀ। ਦੂਜਾ, ਮੁੱਖ ਮੰਤਰੀ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਹਰਿਆਣਾ ਦਾ ਕੋਈ ਵੀ ਕਾਲਜ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਨਹੀਂ ਕਰ ਸਕਦਾ। ਇਸ ਤੋਂ ਇਲਾਵਾ, ਐਸਵਾਈਐਲ ਅਤੇ ਗੁਆਂਢੀ ਰਾਜਾਂ ਨਾਲ ਦਰਿਆਈ ਪਾਣੀਆਂ ਦੀ ਵੰਡ ਬਾਰੇ ਪੰਜਾਬ ਦੇ ਸਿਧਾਂਤਕ ਸਟੈਂਡ ਨੂੰ ਸਪੱਸ਼ਟ ਕਰਨਾ ਉਸਦਾ ਫਰਜ਼ ਹੈ। ਨਾ ਸਾਡੇ ਕੋਲ ਜ਼ਮੀਨ ਹੈ ਨਾ ਪਾਣੀ। ਇਸ ਲਈ ਐਸਵਾਈਐਲ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜਿੱਥੋਂ ਤੱਕ BBMB ਦਾ ਸਬੰਧ ਹੈ, ਉਸਨੂੰ ਕੇਂਦਰ ਸਰਕਾਰ ਨੂੰ ਬੋਰਡ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਲਈ ਪੁਰਾਣੇ ਦਿਸ਼ਾ-ਨਿਰਦੇਸ਼ਾਂ 'ਤੇ ਵਾਪਸ ਜਾਣ ਲਈ ਕਹਿਣਾ ਚਾਹੀਦਾ ਹੈ। ਪੰਜਾਬ ਨੂੰ ਉਮੀਦ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਦੀ ਮੌਜੂਦਗੀ @ਅਰਵਿੰਦਕੇਜਰੀਵਾਲ। ਇਸੇ ਮੀਟਿੰਗ ਵਿੱਚ ਪੰਜਾਬ ਦੇ ਕੇਸ ਦਾ ਬਚਾਅ ਕਰਨ ਦੇ ਰਾਹ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ।..ਦਲਜੀਤ ਚੀਮਾ,ਸੀਨੀਅਰ ਅਕਾਲੀ ਆਗੂ