ਪੰਜਾਬ

punjab

ETV Bharat / state

ਕਨਿਕਾ ਅਹੂਜਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ 'ਚ ਚੋਣ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਵਧਾਈ - ਕਪਤਾਨ ਹਰਮਨਪ੍ਰੀਤ ਕੌਰ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ। ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਮਹਿਲਾ ਕ੍ਰਿਕਟ ਕੌਮਾਂਤਰੀ ਪੱਧਰ ਉੱਤੇ ਨਾਮ ਰੌਸ਼ਨ ਕਰ ਰਹੀਆਂ ਹਨ।

The Sports Minister congratulated Kanika Ahuja on being selected in the Indian cricket team
ਕਨਿਕਾ ਅਹੂਜਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ 'ਚ ਚੋਣ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਵਧਾਈ

By

Published : Jul 18, 2023, 5:03 PM IST

ਚੰਡੀਗੜ੍ਹ:ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ। ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।

ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ: ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁੱਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

ਏਸ਼ਿਆਈ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ:ਸਤੰਬਰ-ਅਕਤੂਬਰ ਮਹੀਨੇ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਚੁਣੀ ਗਈ ਭਾਰਤੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਅਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰਲੀਨ ਦਿਓਲ ਸਟੈਂਡ ਬਾਏ ਖਿਡਾਰਨ ਹੈ। ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ। ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮ ਨਾਲ ਸਨਮਾਨਿਆ ਜਾਵੇਗਾ। ਮੀਤ ਹੇਅਰ ਨੇ ਕਨਿਕਾ ਆਹੂਜਾ ਨਾਲ ਗੱਲਬਾਤ ਕਰਦਿਆਂ ਉਸ ਦੀ ਖੇਡ ਵਿੱਚ ਸ਼ੁਰੂਆਤ ਅਤੇ ਅਭਿਆਸ ਦੇ ਰੁਝਾਨ ਬਾਰੇ ਵੀ ਚਰਚਾ ਕੀਤਾ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਹਾਜ਼ਰ ਸਨ ਜਿੱਥੇ ਅਭਿਆਸ ਸ਼ੁਰੂ ਕਰਕੇ ਕਨਿਕਾ ਨੇ ਆਪਣਾ ਕ੍ਰਿਕਟ ਕਰੀਅਰ ਸ਼ੁਰ ਕੀਤਾ।

ABOUT THE AUTHOR

...view details