ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਕਿਹਾ ਗਿਆ ਕਿ ਕਿਸਾਨ ਜੱਥੇਬੰਦੀਆਂ ਦੇ ਬਿਆਨਾਂ ਨੇ ਉਹਨਾਂ ਸ਼ਰਾਰਤੀ ਅਨਸਰਾਂ ਨੂੰ ਬੇਨਕਾਬ ਕਰ ਦਿੱਤਾ ਹੈ। ਇਸ ਤੋਂ ਇਲਾਵਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ।
ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਇਹ ਅਹਿਮ ਫੈਸਲੇ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਕਿਹਾ ਗਿਆ ਕਿ ਕਿਸਾਨ ਜੱਥੇਬੰਦੀਆਂ ਦੇ ਬਿਆਨਾਂ ਨੇ ਉਹਨਾਂ ਸ਼ਰਾਰਤੀ ਅਨਸਰਾਂ ਨੂੰ ਬੇਨਕਾਬ ਕਰ ਦਿੱਤਾ ਹੈ।
ਅਕਾਲੀ ਦਲ ਦੀ ਕੋਰ ਕਮੇਟੀ ਕਿਹਾ ਕਿ ਜੋ ਕਿਸਾਨਾਂ ਦਾ ਭੇਸ ਧਾਰ ਕੇ ਕੇਂਦਰ ਸਰਕਾਰ ਦੀ ਹਮਾਇਤ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਹਮਾਇਤ ਨਾਲ ਕੰਮ ਕਰ ਰਹੇ ਹਨ। ਪੰਜਾਬ ਪੁਲਿਸ ਸਿਰਫ ਇਹਨਾਂ ਸ਼ਰਾਰਤੀ ਅਨਸਰਾਂ ਦੀ ਮਦਦ ਕਰ ਰਹੀ ਹੈ। ਇਹ ਸ਼ਰਾਰਤੀ ਅਨਸਰ ਫਿਰ ਤੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣਾ ਚਾਹੁੰਦੇ ਹਨ। ਇਹਨਾਂ ਅਨਸਰਾਂ ਦਾ ਮਕਸਦ ਕਿਸਾਨ ਆਗੂਆਂ ਦੇ ਬਿਆਨਾਂ ਨਾਲ ਬੇਨਕਾਬ ਹੋ ਗਿਆ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਪਾਰਟੀ ਨੇ 100 ਦਿਨ 100 ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਗੱਲ ਪੰਜਾਬ ਦੀ ਵਿੱਚ ਮੁਹਿੰਮ ਨੁੰ ਭਰਵਾਂ ਹੁੰਗਰਾ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਇਹ ਮੁਹਿੰਮ ਇਸੇ ਤਰ੍ਹਾਂ ਹੀ ਜਾਰੀ ਰਹੇਗੀ।
ਇਹ ਵੀ ਪੜ੍ਹੋ:- ਸੀਐੱਮ ਕੈਪਟਨ ਨੇ ਕਿਸਾਨਾਂ ਨੂੰ ਲੈ ਕੇ ਕਹੀ ਇਹ ਵੱਡੀ ਗੱਲ