ਪੰਜਾਬ

punjab

ETV Bharat / state

ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਜਾਣ ਵਾਲੀ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਟ੍ਰਾਂਸਪੋਰਟ ਮੰਤਰੀ ਨੇ ਕੰਡਕਟਰ ਨੂੰ ਨੌਕਰੀ ਤੋਂ ਕੱਢਿਆ - ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ

ਵੋਲਵੋ ਬੱਸਾਂ ਵਿੱਚ ਹੋ ਰਹੀਆਂ ਟਿਕਟਾਂ ਚੋਰੀ ਅਤੇ ਲਗਾਤਾਰ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਨੇ ਵੋਲਵੋ ਬੱਸਾਂ ਵਿੱਚ ਟਿਕਟ ਚੋਰੀ ਫੜੀ ਹੈ। ਇਸ ਤੋਂ ਬਾਅਦ ਇਕ ਕੰਡਕਟਰ ਨੂੰ ਵੀ ਨੌਕਰੀ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ।

Ticket theft caught in Delhi Airport-Ludhiana Volvo bus
ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਟ੍ਰਾਂਸਪੋਰਟ ਮੰਤਰੀ ਨੇ ਕੰਡਕਟਰ ਨੂੰ ਨੌਕਰੀ ਤੋਂ ਕੱਢਿਆ

By

Published : May 22, 2023, 4:12 PM IST

ਚੰਡੀਗੜ੍ਹ : ਵੋਲਵੋ ਬੱਸਾਂ ਵਿੱਚ ਟਿਕਟਾਂ ਚੋਰੀ ਦੀਆਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਤਿਆਰ ਕੀਤੀ ਗਈ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਕੀਤੀ। ਇਸ ਦੌਰਾਨ ਟਿਕਟਾਂ ਦੀ ਚੋਰੀ ਫੜੀ ਗਈ ਹੈ। ਦੂਜੇ ਪਾਸੇ ਟ੍ਰਾਂਸਪੋਰਟ ਮੰਤਰੀ ਨੇ ਵੀ ਕੰਡਕਟਰ ਉੱਤੇ ਕਾਰਵਾਈ ਅਤੇ ਉਸਨੂੰ ਨੌਕਰੀ ਤੋਂ ਲਾਂਭੇ ਕਰਨ ਦੇ ਹੁਕਮ ਦਿੱਤੇ ਹਨ।



ਸਵਾਰੀਆਂ ਨੂੰ ਟਿਕਟਾਂ ਨਹੀਂ ਦਿੱਤੀਆਂ :ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ। ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਪਿਛਲੇ ਹਫ਼ਤੇ ਬਣਾਈ ਸੀ "ਮਨਿਸਟਰ ਫ਼ਲਾਇੰਗ ਸਕੁਐਡ" :ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ "ਮਨਿਸਟਰ ਫ਼ਲਾਇੰਗ ਸਕੁਐਡ" ਗਠਤ ਕੀਤਾ ਗਿਆ ਸੀ। ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ 'ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ।

  1. ਸਰਕਾਰ ਖਿਲਾਫ ਜੁਆਇੰਟ ਫੋਰਮ ਅਤੇ ਪਾਵਰਕਾਮ ਕਰਮਚਾਰੀਆਂ ਵੱਲੋਂ ਗੇਟ ਰੈਲੀ
  2. ਹਲਕਾ ਮਜੀਠੇ ਦੇ ਇਲਾਕੇ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ, ਪਿਛਲੀਆਂ ਸਰਕਾਰਾਂ 'ਤੇ ਰੋਸ, ਮਾਨ ਸਰਕਾਰ ਤੋਂ ਅਪੀਲ
  3. Heera Paneer Wala: ਦੁੱਧ ਦੇ ਪਤੀਲੇ 'ਚ ਮੱਖੀਆਂ-ਮੱਛਰ ਵਾਲੀ ਵੀਡੀਓ ਵਾਇਰਲ ਹੋਣ 'ਤੇ ਸਿਹਤ ਵਿਭਾਗ ਦੀ ਰੇਡ




ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਮਦਨ ਲਾਲ (ਐਸ.ਐਸ), ਰਾਮੇਸ਼ ਕੁਮਾਰ (ਇੰਸਪੈਕਟਰ), ਸੁਖਵਿੰਦਰ ਸਿੰਘ (ਇੰਸਪੈਕਟਰ), ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।

(ਪ੍ਰੈਸ ਨੋਟ)

ABOUT THE AUTHOR

...view details