ਅੱਜ ਦਾ ਮੁੱਖਵਾਕ
Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - today hukamnama from golden temple amritsar
Aaj Da Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ - ਆਗਿਆ, ਫੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ ਤੇ 'ਨਾਮਾ' ਦਾ ਮਤਲਬ, ਖ਼ਤ, ਪੱਤਰ, ਚਿੱਠੀ ਜਾਂ ਲਿਖਿਆ ਹੋਇਆ ਕਾਗਜ਼। ਆਮ ਬੋਲਚਾਲ ਦੀ ਭਾਸ਼ਾ 'ਚ, ਹੁਕਮਨਾਮਾ ਉਹ ਲਿਖਤੀ ਸੰਦੇਸ਼ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਵਿਆਖਿਆ:ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!