ਚੰਡੀਗੜ੍ਹ: ਠੰਢ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ (Weather Report) ਦਿੱਤਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਮੌਸਮ ਕਿਸੇ ਵੀ ਸਮੇਂ ਗੰਭੀਰ ਰੂਪ ਧਾਰਨ ਕਰ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੰਜ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਰਾਤ ਅਤੇ ਸਵੇਰ ਵੇਲੇ ਧੁੰਦ ਦੇ ਨਾਲ-ਨਾਲ ਤ੍ਰੇਲ ਜ਼ਰੂਰ ਪੈਣੀ ਸ਼ੁਰੂ ਹੋ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ 5 ਡਿਗਰੀ ਹੈ।
ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ 5 ਡਿਗਰੀ ਹੈ।