ਕਸ਼ਮੀਰੀ ਵਿਦਿਆਰਥੀਆਂ ਦੀ ਸੁੱਰਖਿਆ ਲਈ ਟੋਲ ਫ੍ਰੀ ਨੰਬਰ ਜਾਰੀ - ਪੰਜਾਬ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਮੁੱਹਈਆ ਕਰਵਾਈ ਸਹੂਲਤ। ਉਨ੍ਹਾਂ ਲਈ 181 ਨੰਬਰ 'ਤੇ ਵਿਸ਼ੇਸ਼ ਡੈਸਕ ਸਥਾਪਤ। ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਂ ਨੂੰ ਡਰਾਉਣ ਦੇ ਮਾਮਲੇ ਆਏ ਸਨ ਸਾਹਮਣੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੂੰ ਮਦਦ ਦਾ ਭਰੋਸਾ ਦੇਣ ਲਈ ਕਿਹਾ ਸੀ। ਉਸ ਤੋਂ ਕੁੱਝ ਦਿਨਾਂ ਬਾਅਦ ਪੰਜਾਬ ਪੁਲਿਸ ਨੇ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤਾ ਹੈ। ਇਹ ਡੈਸਕ ਪੁਲਿਸ ਦੇ ਟੌਲ ਫ੍ਰੀ ਨੰਬਰ 188 ਜਾਰੀ ਕੀਤਾ ਗਿਆ ਹੈ।
ਸੂਬੇ ਵਿੱਚ ਕਸ਼ਮੀਰ ਦੇ ਵਿਦਿਆਰਥੀਆਂ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਹੋਣ 'ਤੇ ਤੁਰੰਤ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜੰਮੂ-ਕਸ਼ਮੀਰ ਦੇ ਲੋਕਾਂ/ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਜਾਂ ਡਰਾਉਣ-ਧਮਕਾਉਣ ਦੀ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਲਈ ਛੇਤੀ ਕਾਰਵਾਈ ਕੀਤੀ ਜਾਵੇਗੀ। ਪੀੜਤਾਂ ਵੱਲੋਂ 181 ਨੰਬਰ 'ਤੇ ਕਾਲ ਕਰਨ ਜਾਂ ਮੋਬਾਈਲ ਨੰਬਰ 76961-81181 'ਤੇ ਵੱਟਸਐਪ ਮੈਸੇਜ ਭੇਜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਪੀੜਤ ਵੱਲੋਂ ਆਪਣੀ ਸ਼ਿਕਾਇਤ 0172-6626181 ਨੰਬਰ 'ਤੇ ਫੈਕਸ ਅਤੇ help0181pph.com'ਤੇ ਈ-ਮੇਲ ਕੀਤੀ ਜਾ ਸਕਦੀ ਹੈ।