ਪੰਜਾਬ

punjab

ETV Bharat / state

ਬਿਹਾਰ 'ਚ ਵਾਪਰਿਆ ਰੇਲ ਹਾਦਸਾ, 7 ਲੋਕਾਂ ਦੀ ਮੌਤ

ਪਟਨਾ: ਬਿਹਾਰ ਵਿੱਚ ਜੋਗਬਾਨੀ ਤੋਂ ਦਿੱਲੀ ਜਾ ਰਹੀ ਸੀਮਾਂਚਲ ਐਕਸਪ੍ਰੈਸ ਦੇ 9 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਤੇ 12 ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ।

ਫ਼ੋਟੋ।

By

Published : Feb 3, 2019, 12:27 PM IST

ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਰੇਲਵੇ ਅਧਿਕਾਰੀਆਂ, ਐਨਡੀਆਰਐਫ਼ ਤੇ ਮੈਡੀਕਲ ਟੀਮਾਂ ਵੱਲੋਂ ਬਚਾਅ ਕਾਰਜ ਜਾਰੀ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਘਟਨਾ ਵਿੱਚ ਮ੍ਰਿਤਕਾਂ ਦਾ ਅੰਕੜਾ ਵੱਧ ਸਕਦਾ ਹੈ।ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਉਹ ਘਟਨਾ ਦਾ ਜਾਇਜ਼ਾ ਲੈਣ ਲਈ ਲਗਾਤਾਰ ਰੇਲ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ।ਦੂਜੇ ਪਾਸੇ ਰੇਲਵੇ ਵਿਭਾਗ ਵੱਲੋਂ ਹਾਦਸੇ 'ਚ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ, ਗੰਭੀਰ ਤੌਰ 'ਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਪ੍ਰਸ਼ਾਸਨ ਨੂੰ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੇ ਹੁਕਮ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਦੇ ਮੁਆਵਜੇ ਦਾ ਐਲਾਨ ਕੀਤਾ ਹੈ।

ABOUT THE AUTHOR

...view details