ਪੰਜਾਬ

punjab

ETV Bharat / state

ਟਰਾਂਸਪੋਰਟ ਵਿਭਾਗ ਨੇ ਖ਼ਾਸ ਰੂਟਾਂ 'ਤੇ ਬੱਸਾਂ ਨੂੰ ਚਲਾਉਣ ਦੀ ਦਿੱਤੀ ਇਜ਼ਾਜਤ: ਰਜ਼ੀਆ ਸੁਲਤਾਨਾ - covid-19

ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤਾਂ ਲਈ, ਪੀਆਰਟੀਸੀ/ਪਨਬੱਸ/ਪੰਜਾਬ ਰੋਡਵੇਜ ਦੀਆਂ ਬੱਸਾਂ ਨੂੰ ਖਾਸ ਰੂਟਾਂ 'ਤੇ ਚਲਾਉਣ ਦਾ ਫੈਸਲਾ ਕੀਤਾ ਹੈ ਅਤੇ ਟੈਕਸੀਆਂ, ਜਿਹਨਾਂ ਵਿੱਚ 12 ਤੋਂ ਘੱਟ ਯਾਤਰੀਆਂ/ਮੁਸਾਫਰਾਂ ਦੇ ਬੈਠਣ ਦੀ ਸਮਰੱਥਾ ਹੈ ਭਾਵ ਮੈਕਸੀ ਕੈਬ ਅਤੇ ਮੋਟਰ ਕੈਬ ਨੂੰ ਵੀ ਛੋਟ ਦਿੱਤੀ ਗਈ ਹੈ।

ਰਜ਼ੀਆ ਸੁਲਤਾਨਾ
ਰਜ਼ੀਆ ਸੁਲਤਾਨਾ

By

Published : Mar 20, 2020, 9:48 PM IST

Updated : Mar 20, 2020, 9:55 PM IST

ਚੰਡੀਗੜ੍ਹ: ਮੰਤਰੀ ਸਮੂਹ ਨੇ ਆਪਣੀ ਮੀਟਿੰਗ ਵਿੱਚ 19.03.2020 ਨੂੰ ਪੰਜਾਬ ਵਿਚ ਕੋਵਿਡ-19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ ਸੀ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਵਿਚ ਸਾਰੇ ਸਟੇਜ ਕੈਰੇਜ, ਕੰਟਰੈਕਟ ਕੈਰੇਜ ਬੱਸਾਂ, ਆਟੋ ਰਿਕਸਾ ਅਤੇ ਈ-ਰਿਕਸ਼ਾ ਸ਼ਾਮਲ ਹਨ।

ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤਾਂ ਲਈ, ਪੀਆਰਟੀਸੀ, ਪਨਬੱਸ ਪੰਜਾਬ ਰੋਡਵੇਜ ਦੀਆਂ ਬੱਸਾਂ ਨੂੰ ਖਾਸ ਰੂਟਾਂ 'ਤੇ ਚਲਾਉਣ ਦਾ ਫੈਸਲਾ ਕੀਤਾ ਹੈ ਅਤੇ ਟੈਕਸੀਆਂ, ਜਿਹਨਾਂ ਵਿੱਚ 12 ਤੋਂ ਘੱਟ ਯਾਤਰੀਆਂ, ਮੁਸਾਫਰਾਂ ਦੇ ਬੈਠਣ ਦੀ ਸਮਰੱਥਾ ਹੈ ਭਾਵ ਮੈਕਸੀ ਕੈਬ ਅਤੇ ਮੋਟਰ ਕੈਬ ਨੂੰ ਵੀ ਛੋਟ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਇਹ ਪਾਬੰਦੀ 20 ਮਾਰਚ, 2020 ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ ਅਤੇ 31 ਮਾਰਚ, 2020 ਤੱਕ ਲਾਗੂ ਰਹੇਗੀ। ਇਸ ਪਾਬੰਦੀ ਵਿੱਚ ਸਟੇਜ ਕੈਰੇਜ ਦੇ ਨਾਲ ਨਾਲ ਠੇਕੇ 'ਤੇ ਚੱਲਣ ਵਾਲੀਆਂ ਬੱਸਾਂ ਵੀ ਸ਼ਾਮਲ ਹਨ ਜੋ ਪੰਜਾਬ ਦੇ ਬਾਹਰੋਂ ਆਉਂਦੀਆਂ ਹਨ। ਹਾਲਾਂਕਿ, ਐਮਰਜੈਂਸੀ ਦੀ ਸਥਿਤੀ ਵਿੱਚ ਸਬੰਧਿਤ ਡਿਪਟੀ ਕਮਿਸਨਰਾਂ ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਨੂੰ ਕਿਸੇ ਵੀ ਜਨਤਕ ਵਾਹਨ ਨੂੰ ਇਸ ਆਦੇਸ ਨੂੰ ਲਾਗੂ ਕਰਨ ਤੋਂ ਛੋਟ ਦੇਣ ਦਾ ਅਧਿਕਾਰ ਹੈ।

ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਪਾਬੰਦੀ ਮਾਲ ਕੈਰੀਅਰਾਂ ਅਤੇ ਪ੍ਰਾਈਵੇਟ ਸਰਵਿਸ ਵਾਹਨ ਜਿਵੇਂ ਫੈਕਟਰੀ, ਸਟਾਫ ਬੱਸਾਂ ਆਦਿ ਨੂੰ ਸ਼ਾਮਲ ਨਹੀਂ ਕਰਦੀ। ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸਮੂਹ ਮੰਤਰੀਆਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਗ਼ੈਰ-ਜ਼ਰੂਰੀ ਪਬਲਿਕ ਡੀਲਿੰਗ ਨੂੰ ਘੱਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਡਰਾਈਵਿੰਗ ਲਾਇਸੈਂਸ ਜਾਰੀ ਨੂੰ ਕਰਨ ਅਤੇ ਡਰਾਇਵਿੰਗ ਟੈਸਟ ਨੂੰ 23.03.2020 ਤੋਂ 31.03.2020 ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਵੀ ਲਿਆ ਗਿਆ।

Last Updated : Mar 20, 2020, 9:55 PM IST

ABOUT THE AUTHOR

...view details