ਪੰਜਾਬ

punjab

ETV Bharat / state

Transportation Tender Scam Update: ਸਾਬਕਾ ਮੰਤਰੀ ਆਸ਼ੂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ 4 ਕਿਲੋ ਸੋਨਾ ਕੀਤਾ ਜ਼ਬਤ - ਮਨੀ ਲਾਂਡਰਿੰਗ ਰੋਕਥਾਮ ਐਕਟ

ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Former Minister Bharat Bhushan Ashu) ਦੀਆਂ ਮੁਸ਼ਕਿਲਾਂ ਘੱਟ ਹੋਣ ਦੀ ਥਾਂ ਵੱਧਦੀਆਂ ਜਾ ਰਹੀਆਂ ਹਨ। ਈਡੀ ਵੱਲੋਂ ਟਰਾਂਸਪੋਰਟੇਸ਼ਨ ਟੈਂਡਰ ਘੁਟਾਲਾ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਤੋਂ ਚਾਰ ਕਿਲੋ ਸੋਨਾ ਬਰਾਮਦ ਕੀਤਾ ਗਿਆ ਹੈ। ਜਿਸ 'ਚ ਹੁਣ ਤੱਕ 8.6 ਕਰੋੜ ਦੀ ਰਿਕਵਰੀ ਹੋ ਚੁੱਕੀ ਹੈ। (Transportation Tender Scam Update)

Bharat Bhushan Ashu
Bharat Bhushan Ashu

By ETV Bharat Punjabi Team

Published : Sep 6, 2023, 10:55 AM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Former Minister Bharat Bhushan Ashu) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲਾ (Transportation Tender Scam Update) ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਬਣਦੀ ਹੈ। ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ, ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਜ਼ਬਤ ਕੀਤੇ ਬੈਂਕ ਲਾਕਰਾਂ ਦੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਦੇ ਉਪਬੰਧਾਂ ਦੇ ਤਹਿਤ ਤਲਾਸ਼ੀ ਲਈ।

24 ਅਗਸਤ ਨੂੰ ਹੋਈ ਸੀ ਰੇਡ: ਇਸ ਤੋਂ ਪਹਿਲਾਂ 24 ਅਗਸਤ ਨੂੰ ਈਡੀ ਨੇ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਸਾਥੀਆਂ ਦੇ ਲੁਧਿਆਣਾ, ਮੁਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ 25 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 6.5 ਕਰੋੜ ਰੁਪਏ ਜ਼ਬਤ ਕੀਤੇ ਗਏ ਸੀ। ਉਥੇ ਹੀ ਬੈਂਕ ਦੇ ਲਾਕਰ ਵੀ ਫਰੀਜ਼ ਕੀਤੇ ਗਏ। ਹੁਣ ਇਸ ਮਾਮਲੇ ਵਿੱਚ ਜ਼ਬਤ ਅਤੇ ਫਰੀਜ਼ ਦੀ ਕੁੱਲ ਰਕਮ 8.6 ਕਰੋੜ ਹੋ ਗਈ ਹੈ।

ਆਮਦਨ ਤੋਂ ਵੱਧ ਜਾਇਦਾਦ ਲਈ ਵਿਭਾਗ ਵਿੱਚ ਕੀਤੀ ਹੇਰਾਫੇਰੀ: ਈਡੀ ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਆਸ਼ੂ ਅਤੇ ਉਸ ਦੇ ਸਾਥੀਆਂ ਨੇ ਵਿਭਾਗ ਨਾਲ ਹੇਰਾਫੇਰੀ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਭਾਗ ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ 'ਚ ਬਰਾਮਦ ਕੀਤੇ ਗਏ ਸੋਨੇ ਦਾ ਹਿਸਾਬ ਲੈਣ ਲਈ ਵਿਭਾਗ ਜਲਦੀ ਹੀ ਮੁਲਜ਼ਮਾਂ ਨੂੰ ਨੋਟਿਸ ਭੇਜ ਰਿਹਾ ਹੈ।

22 ਅਗਸਤ 2022 ਨੂੰ ਹੋਈ ਸੀ ਗ੍ਰਿਫਤਾਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮਸ਼ਹੂਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ 16 ਅਗਸਤ 2022 ਨੂੰ ਆਸ਼ੂ ਵਿਰੁੱਧ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਦੀ ਦੁਕਾਨ ਵਿਚੋਂ ਗ੍ਰਿਫਤਾਰ ਕਰ ਲਿਆ ਗਿਆ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਤਾਂ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ।

ਈਡੀ ਵਲੋਂ ਜਾਰੀ ਪੱਤਰ

ਕੀ ਹੈ ਟੈਂਡਰ ਘੁਟਾਲੇ ਦਾ ਮਾਮਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਸਦੇ ਸਾਥੀਆਂ 'ਤੇ ਉਨ੍ਹਾਂ ਠੇਕੇਦਾਰਾਂ ਨੂੰ ਟੈਂਡਰ ਅਲਾਟ ਕਰਨ ਦਾ ਦੋਸ਼ ਹੈ ਜਿਨ੍ਹਾਂ ਨੇ ਸੀਵੀਸੀ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਰਾਹੀਂ ਤਤਕਾਲੀ ਮੰਤਰੀ ਆਸ਼ੂ ਤੱਕ ਪਹੁੰਚ ਕੀਤੀ ਸੀ। ਅਜਿਹੇ 'ਚ ਸਾਬਕਾ ਮੰਤਰੀ ਆਸ਼ੂ 'ਤੇ ਦੋਸ਼ ਹੈ ਕਿ ਉਨ੍ਹਾਂ ਦੇ ਪੱਖਪਾਤ ਕਾਰਨ ਅਲਾਟ ਹੋਏ ਠੇਕੇਦਾਰਾਂ ਨੂੰ ਨਾਜਾਇਜ਼ ਫਾਇਦਾ ਹੋਇਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਪੰਜਾਬ ਸਰਕਾਰ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਨ।

ABOUT THE AUTHOR

...view details