ਨਵੀਂ ਦਿੱਲੀ: 20 ਸਾਲ ਪਹਿਲਾਂ ਅੱਜ ਦੇ ਹੀ ਦਿਨ ਭਾਰਤ ਨੇ ਕਾਰਗਿਲ ਦੀ ਲੜਾਈ ਵਿੱਚ ਜਿੱਤ ਹਾਸਲ ਕੀਤੀ ਸੀ। 26 ਜੁਲਾਈ 1999 ਵਾਲੇ ਦਿਨ ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ ਨੂੰ ਗੋਡੇ ਟੇਕਣ ਲਈ ਮਜ਼ਬੂਰ ਕਰ ਦਿੱਤਾ ਸੀ ਇਸ ਲੜਾਈ ਵਿੱਚ ਦੇਸ਼ ਦੇ 527 ਤੋਂ ਵੱਧ ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਸੀ ਉੱਥੇ ਹੀ 1300 ਤੋਂ ਵੱਧ ਜਵਾਨ ਜ਼ਖ਼ਮੀ ਹੋ ਗਏ ਸਨ।
3 ਮਈ ਤੋਂ ਸ਼ੁਰੂ ਹੋਈ ਲੜਾਈ 26 ਜੁਲਾਈ 1999 ਨੂੰ ਖ਼ਤਮ ਹੋਈ। ਇਸ ਦੋ ਮਹੀਨਿਆਂ ਦੀ ਲੜਾਈ ਵਿੱਚ ਭਾਰਤੀ ਫ਼ੌਜ ਨੇ ਇਹੋ ਜਿਹੀ ਹਿੰਮਤ ਵਿਖਾਈ ਜਿਸ ਤੇ ਅੱਜ ਵੀ ਪੂਰੇ ਮੁਲਕ ਨੂੰ ਮਾਣ ਹੁੰਦਾ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਾਰਗਿਲ ਯੁੱਧ ਯਾਦਗਾਰ ਦਾ ਦੌਰਾ ਕਰਨਗੇ।
ਇਸ ਮੌਕੇ ਪੂਰੇ ਦੇਸ਼ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੇ ਰਾਸਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ।