ਚੰਡੀਗੜ੍ਹ:ਪੰਜਾਬ 'ਚ ਰੋਡਵੇਜ਼ ਡਰਾਈਵਰਾਂ ਅਤੇ ਆਪਰੇਟਰਾਂ ਦੀ ਦੋ ਦਿਨਾਂ ਤੋਂ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਸੀਐਮ ਨੇ ਰੋਡਵੇਜ਼-ਪਨਬੱਸ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਨੇ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਹੈ। ਹੜਤਾਲ ਦੌਰਾਨ ਯੂਨੀਅਨ ਆਗੂਆਂ ਨੂੰ ਬਾਅਦ ਦੁਪਹਿਰ ਮੁੱਖ ਮੰਤਰੀ ਦਫ਼ਤਰ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਸੁਨੇਹਾ ਮਿਿਲਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ। ਸਰਕਾਰ ਵੱਲੋਂ ਜਾਰੀ ਸੰਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਰੋਡਵੇਜ਼ ਪਨਬੱਸ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।
ਰੋਡਵੇਜ਼ ਡਰਾਈਵਰਾਂ ਤੇ ਆਪਰੇਟਰਾਂ ਨੇ ਵਾਪਸ ਲਈ ਹੜਤਾਲ, ਪੰਜਾਬ ਸਰਕਾਰ ਨੇ ਮੰਗਿਆ ਸਮਾਂ - punjab cm
ਮੁੱਖ ਮੰਤਰੀ ਵੱਲੋਂ ਰੋਡਵੇਜ਼ ਡਰਾਈਵਰਾਂ ਅਤੇ ਆਪਰੇਟਰਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਗਿਆ ਹੈ।
ਲੋਕਾਂ ਨੂੰ ਆਈਆਂ ਦਿੱਕਤਾਂ: ਪੰਜਾਬ ਵਿੱਚ ਦੋ ਦਿਨਾਂ ਹੜਤਾਲ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਕਰੀਬ 3 ਹਜ਼ਾਰ ਰੋਡਵੇਜ਼, ਪਨਬੱਸ ਅਤੇ ਪੈਪਸੂ ਬੱਸਾਂ ਦਾ ਚੱਕਾ ਜਾਮ ਸੀ। ਰੋਡਵੇਜ਼ ਦੇ ਡਰਾਈਵਰ-ਕੰਡਕਟਰਾਂ ਨੇ 27 ਅਤੇ 28 ਜੂਨ ਨੂੰ ਦੋ ਦਿਨਾਂ ਹੜਤਾਲ ਦਾ ਐਲਾਨ ਕੀਤਾ ਸੀ।ਯੂਨੀਅਨ ਨੇ ਹਾਈਵੇਅ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ।ਮੁਲਾਜ਼ਮਾਂ ਨੇ ਰਾਤ 12 ਵਜੇ ਤੋਂ ਹੀ ਬੱਸਾਂ ਨੂੰ ਬੱਸ ਸਟੈਂਡ ਜਾਂ ਰੋਡਵੇਜ਼ ਡਿਪੂਆਂ ’ਤੇ ਖੜ੍ਹਾ ਕਰ ਦਿੱਤਾ ਸੀ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਉਨ੍ਹਾਂ ਦੇ ਇਸ ਕਦਮ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ ਪਰ ਉਹ ਵੀ ਬੇਵੱਸ ਹਨ। ਇਸ ਲਈ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।
ਸਰਕਾਰ ਨੇ ਹੁਣ ਤੱਕ ਨਹੀਂ ਮੰਨੀਆਂ ਮੰਗਾਂ: ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਸਰਕਾਰ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਸਰਕਾਰ ਨੇ ਕਿਹਾ ਸੀ ਕਿ ਕਿਸੇ ਵੀ ਵਿਭਾਗ ਵਿੱਚ ਆਊਟਸੋਰਸ ਭਰਤੀ ਨਹੀਂ ਹੋਵੇਗੀ, ਪਰ ਸਿੱਧੀ ਭਰਤੀ ਹੋਵੇਗੀ। ਪਰ, ਸਰਕਾਰ ਅਜੇ ਵੀ ਬਾਹਰਲੇ ਦਰਵਾਜ਼ੇ ਰਾਹੀਂ ਅਸਾਮੀਆਂ ਭਰ ਰਹੀ ਹੈ।
TAGGED:
Punjab roadways strike