ਚੰਡੀਗੜ੍ਹ: ਰਾਜਧਾਨੀ ਚੰਡੀਗੜ੍ਹ ਤੋਂ 50 ਦਿਨ ਪਹਿਲਾਂ ਲਾਪਤਾ ਹੋਈਆਂ ਦੋ ਭੈਣਾਂ ਆਪਣੇ ਘਰ ਪਹੁੰਚ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਲੜਕੀ ਨਾਬਾਲਿਗ ਹੈ ਜਦਕਿ ਉਸ ਦੀ ਵੱਡੀ ਭੈਣ ਨੇ ਘਰ ਛੱਡ ਕੇ ਅੰਬਾਲਾ ਵਿੱਚ ਇੱਕ ਆਟੋ ਚਾਲਕ ਨਾਲ ਵਿਆਹ ਕਰਵਾ ਲਿਆ ਹੈ। ਛੋਟੀ ਬੱਚੀ ਦੇ ਕਹਿਣ 'ਤੇ ਜਦੋਂ ਆਟੋ ਚਾਲਕ ਦਾ ਪਰਿਵਾਰ (Auto drivers family) ਉਸ ਨੂੰ ਚੰਡੀਗੜ੍ਹ ਛੱਡਣ ਆਇਆ ਤਾਂ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਦਾਲਤ ਵਿੱਚ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਗਏ।
ਮਾਤਾ-ਪਿਤਾ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ:18 ਅਕਤੂਬਰ ਨੂੰ ਉਨ੍ਹਾਂ ਦੀਆਂ ਦੋ ਧੀਆਂ ਦੇ ਲਾਪਤਾ ਹੋਣ ਤੋਂ ਬਾਅਦ ਮਾਤਾ-ਪਿਤਾ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ। ਇਨ੍ਹਾਂ ਦੋਵਾਂ ਲੜਕੀਆਂ ਦੇ ਮਾਤਾ-ਪਿਤਾ ਚੰਡੀਗੜ੍ਹ ਦੇ ਸੈਕਟਰ 21 ਵਿੱਚ ਰਹਿੰਦੇ ਹਨ ਅਤੇ ਉਹ ਅਪਾਹਜ ਹਨ ਜੋ ਨਾ ਤਾਂ ਬੋਲ ਸਕਦੇ ਹਨ ਅਤੇ ਨਾ ਹੀ ਸੁਣ ਸਕਦੇ ਹਨ। ਲਾਪਤਾ ਭੈਣਾਂ ਦੇ ਚਾਚਾ ਜਗਜੀਤ ਸਿੰਘ ਅਨੁਸਾਰ ਉਨ੍ਹਾਂ ਨੇ ਆਪਣੇ ਪੱਧਰ 'ਤੇ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਦੇ ਹੱਥਾਂ ਵਿੱਚ ਕੁਝ ਸੀਸੀਟੀਵੀ ਫੁਟੇਜ ਵੀ ਸਨ, ਜੋ ਪੁਲਿਸ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਦੇ ਬਾਵਜੂਦ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ (Chandigarh Police) ਕਾਰਵਾਈ ਨਹੀਂ ਕੀਤੀ।