ਚੰਡੀਗੜ੍ਹ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆਉਣਗੇ। ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ। ਅਮਿਤ ਸ਼ਾਹ ਦੇ ਆਗਮਨ ਤੋਂ ਪਹਿਲਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਦਾ ਪ੍ਰੋਗਰਾਮ ਦੁਪਹਿਰ ਨੂੰ ਸ਼ੁਰੂ ਹੋਏਗਾ ਅਤੇ ਕਰੀਬ 3 ਘੰਟੇ ਤੱਕ ਗ੍ਰਹਿ ਮੰਤਰੀ ਚੰਡੀਗੜ੍ਹ ਵਿੱਚ ਰਹਿਣਗੇ।
88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ:ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਬਿਲਡਿੰਗ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਸ਼ਾਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹਿਮਾਚਲ ਦੇ ਲੜਕਿਆਂ ਦੇ ਹੋਸਟਲ ਦੇ 140 ਕਮਰਿਆਂ ਦਾ ਉਦਘਾਟਨ ਵੀ ਕਰਨਗੇ।
- AAP Government Decisions 2023: ਪੰਜਾਬ ਸਰਕਾਰ ਨੇ ਕਈ ਫੈਸਲੇ ਕੀਤੇ ਲਾਗੂ; ਕਈ ਐਲਾਨ ਪਏ ਠੰਡੇ ਬਸਤੇ 'ਚ, ਕਈਆਂ ਉੱਤੇ ਲਿਆ ਯੂ-ਟਰਨ
- ਇਸ ਰਿਪੋਰਟ 'ਚ ਦੇਖੋ ਕੇਂਦਰ ਸਰਕਾਰ ਨੇ ਪੰਜਾਬ ਨੂੰ ਕਿੰਨਾ ਅਤੇ ਕਿਉਂ ਜਾਰੀ ਨਹੀਂ ਕੀਤਾ ਫੰਡ ?
- Sukhbir Badal Apologises : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਚੋਣਾਂ ਤੋਂ ਪਹਿਲਾਂ ਖੜੇ ਕੀਤੇ ਹੱਥ ! ਵਿਰੋਧੀਆਂ ਦੇ ਨਿਸ਼ਾਨੇ 'ਤੇ ਸੁਖਬੀਰ ਬਾਦਲ ਦੀ 'ਮੁਆਫੀ'