ਚੰਡੀਗੜ੍ਹ:ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਦਿੱਗਜ ਆਗੂ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਫੇਰੀ ਮੁਲਤਵੀ ਕਿਉਂ ਕੀਤੀ ਇਸ ਦਾ ਤਾਂ ਹਾਲੇ ਤੱਕ ਕੁਝ ਪਤਾ ਕਾਰਨ ਨਹੀ ਦੱਸਿਆ। ਪਰਮਿੰਦਰ ਸਿੰਘ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਰੈਲੀ ਜ਼ਰੂਰੀ ਰੁਝੇਵਾਂ ਆਉਣ ਕਾਰਨ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ 29 ਜਨਵਰੀ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਭਾਜਪਾ ਦੇ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਹੋਣ ਵਾਲੀ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਛੇਤੀ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।