ਪੰਜਾਬ

punjab

ETV Bharat / state

ਮਹਿਲਾ ਕੈਦੀਆਂ ਦੀ ਮਾਹਵਾਰੀ ਸਬੰਧੀ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਵਿਲੱਖਣ ਅਤੇ ਨੇਕ ਉਪਰਾਲਾ - women prisoners

ਮਹਿਲਾ ਕੈਦੀਆਂ ਨੂੰ ਮਾਹਵਾਰੀ ਸਬੰਧੀ ਸਵੱਛਤਾ ਪ੍ਰਤੀ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਜਿੱਥੇ ਮਹਿਲਾ ਕੈਦੀਆਂ ਨੂੰ ਰੱਖਿਆ ਜਾਂਦਾ ਹੈ, ਉੱਥੇ ਉਨ੍ਹਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਗਏ।

ਫ਼ੋਟੋ
ਫ਼ੋਟੋ

By

Published : Jun 10, 2020, 7:47 PM IST

ਚੰਡੀਗੜ੍ਹ: ਮਹਿਲਾ ਕੈਦੀਆਂ ਨੂੰ ਮਾਹਵਾਰੀ ਸਬੰਧੀ ਸਵੱਛਤਾ ਪ੍ਰਤੀ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਜਿੱਥੇ ਮਹਿਲਾ ਕੈਦੀਆਂ ਨੂੰ ਰੱਖਿਆ ਜਾਂਦਾ ਹੈ, ਉੱਥੇ ਉਨ੍ਹਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਗਏ।

ਇਹ ਨੇਕ ਪਹਿਲ ਲੁਧਿਆਣਾ ਦੇ ਅਮਨਪ੍ਰੀਤ, ਆਈਆਰਐਸ ਦੁਆਰਾ ਕੀਤੀ ਗਈ, ਜੋ ਇਸ ਵੇਲੇ ਨਵੀਂ ਦਿੱਲੀ ਵਿਖੇ ਸੰਯੁਕਤ ਕਮਿਸ਼ਨਰ, ਆਮਦਨ ਕਰ ਵਜੋਂ ਤਾਇਨਾਤ ਹਨ। ਇਹ ਕਾਰਜ ਪ੍ਰਿਆਲ ਭਾਰਦਵਾਜ ਦੁਆਰਾ ਚਲਾਈ ਜਾ ਰਹੀ ਐਨਜੀਓ ਸੰਗਿਨੀ ਸਹੇਲੀ ਦੀ ਸਹਾਇਤਾ ਨਾਲ ਪੂਰਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਮਨਪ੍ਰੀਤ ਵੱਲੋਂ ਕੀਤੀ ਗਈ ਇਸ ਵਿਲੱਖਣ ਅਤੇ ਨੇਕ ਪਹਿਲ ਦਾ ਉਦੇਸ਼ ਕਰੋਨਾਵਾਇਰਸ ਸੰਕਟ ਦੇ ਮੱਦੇਨਜ਼ਰ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੀਆਂ ਪ੍ਰਵਾਸੀ, ਲੋੜਵੰਦ ਅਤੇ ਗਰੀਬ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣਾ ਹੈ।

ਸ੍ਰੀਮਤੀ ਅਮਨਪ੍ਰੀਤ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਏ.ਡੀ.ਜੀ.ਪੀ. ਜੇਲ੍ਹਾਂ, ਪੰਜਾਬ ਆਈ.ਪੀ.ਐਸ ਪ੍ਰਵੀਨ ਕੇ. ਸਿਨਹਾ ਦਾ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸੈਨੇਟਰੀ ਨੈਪਕਿਨ ਦੀ ਸਮੇਂ ਸਿਰ ਵੰਡ ਅਤੇ ਸਰਗਰਮ ਸਹਿਯੋਗ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਦੇ ਆਰ.ਕੇ. ਸ਼ਰਮਾ ਅਤੇ ਮੁਕੇਸ਼ ਕੁਮਾਰ ਸ਼ਰਮਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ABOUT THE AUTHOR

...view details