ਚੰਡੀਗੜ੍ਹ: ਵਾਲਮੀਕਿ ਸਮਾਜ ਉੱਤੇ ਲਗਾਏ 68 ਲੱਖ ਰੁਪਏ ਦੇ ਜੁਰਮਾਨੇ ਨੂੰ ਵਾਪਸ ਲੈਣ ਦੀ ਅਪੀਲ ਕਰਦਿਆ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਉਨ੍ਹਾਂ ਉੱਤੇ 68 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰਪਾਲ ਗਹਿਲੋਤ ਪ੍ਰਧਾਨ ਸੰਘਰਸ਼ ਕਮੇਟੀ ਚੰਡੀਗੜ੍ਹ ਅਤੇ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਨੇ ਦੱਸਿਆ ਕਿ ਪਿਛਲੇ ਸਾਲ ਵਾਲਮੀਕਿ ਜੈਅੰਤੀ 'ਤੇ ਸ਼ੋਭਾ ਯਾਤਰਾ ਕੱਢੀ ਗਈ ਸੀ ਜਿਸ ਦੇ ਪੋਸਟਰ ਅਤੇ ਬੈਨਰ ਸ਼ਹਿਰ ਵਿੱਚ ਲਗਾਏ ਗਏ ਸੀ ਉਨ੍ਹਾਂ ਬੈਨਰਾਂ ਦਾ ਨਗਰ ਨਿਗਮ ਨੇ 68 ਲੱਖ ਰੁਪਏ ਵਾਲਮੀਕਿ ਸਮਾਜ ਉੱਤੇ ਲਗਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਕਤ ਜੁਰਮਾਨਾ ਜਾਇਜ਼ ਨਹੀਂ ਹੈ। ਪੀੜਤ ਨੇ ਦੱਸਿਆ ਕਿ ਰਾਜੇਸ਼ ਕਾਲੀਆ ਜਿਹੜੇ ਉਸ ਸਮੇਂ ਚੰਡੀਗੜ੍ਹ ਦੇ ਮੇਅਰ ਸਨ, ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਬੁਲਾਇਆ ਨਹੀਂ ਜਿਸ ਕਾਰਨ ਉਨ੍ਹਾਂ ਨੇ ਕਿਸੇ ਦੇ ਰਾਹੀਂ ਸ਼ਿਕਾਇਤ ਕਰਵਾ ਕੇ ਇਹ ਜੁਰਮਾਨਾ ਵਾਲਮੀਕਿ ਸਮਾਜ 'ਤੇ ਲਗਾਇਆ ਹੈ ਅਤੇ ਗੁਰਚਰਨ ਸਿੰਘ ਜਿਹੜੇ ਵਾਲਮੀਕੀ ਜੈਅੰਤੀ ਦੇ ਚੇਅਰਮੈਨ ਸਨ, ਜੋ ਕਿ ਮਿਊਂਸੀਪਲ ਕਾਰਪੋਰੇਸ਼ਨ ਵਿੱਚ ਪਿਛਲੇ 16 ਸਾਲ ਤੋਂ ਨੌਕਰੀ ਕਰ ਰਹੇ ਹਨ ਉਨ੍ਹਾਂ ਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ।