ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਕਮੇਟੀਆਂ ਦੇ ਨਾਂ ਅਤੇ ਵੇਰਵੇ :ਲੋਕ ਲੇਖਾ ਕਮੇਟੀ ਦਾ ਚੇਅਰਮੈਨ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅ੍ਰੰਮਿਤਪਾਲ ਸਿੰਘ ਸੁਖਾਨੰਦ, ਅਮਨਦੀਪ ਸਿੰਘ ਮੁਸਾਫ਼ਿਰ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਪਾਲ ਸਿੰਘ ਸਵਨਾ, ਗੁਰਦੇਵ ਸਿੰਘ ਦੇਵ ਮਾਨ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ।
ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਡਾ. ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਅਰੁਨਾ ਚੌਧਰੀ ਅਤੇ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ। ਅਨੁਮਾਨ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਲਾਭ ਸਿੰਘ ਉਗੋਕੇ, ਨਰਿੰਦਰ ਪਾਲ ਸਿੰਘ ਸਵਨਾ, ਜੀਵਨ ਸਿੰਘ ਸੰਗੋਵਾਲ, ਸ੍ਰੀ ਅਮੋਲਕ ਸਿੰਘ, ਅਸ਼ੋਕ ਪਰਾਸ਼ਰ, ਅਜੀਤ ਪਾਲ ਸਿੰਘ ਕੋਹਲੀ, ਬਲਕਾਰ ਸਿੰਘ ਸਿੱਧੂ, ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸੰਦੀਪ ਜਾਖੜ ਅਤੇ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ।
ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਅਮਿਤ ਰਤਨ ਕੋਟਫੱਤਾ, ਲਾਭ ਸਿੰਘ ਉਗੋਕੇ, ਜਗਸੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਅਮਰਪਾਲ ਸਿੰਘ, ਡਾ. ਰਾਜ ਕੁਮਾਰ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।