ਮੋਗਾ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਦੀਆਂ ਕਈ ਵੀਡੀਓ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਪਾਲ ਸਿੰਘ ਮੋਗਾ ਦੇ ਪਿੰਡ ਰੋਡੇ ਵਿੱਚ ਗੁਰੂਦੁਆਰਾ ਸਾਹਿਬ ਵਿਖੇ ਨਜਰ ਆ ਰਿਹਾ ਹੈ। ਪਿੰਡ ਰੋਡੇ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿੱਚ ਉਸਨੇ ਨਿਤਨੇਮ ਕੀਤਾ ਅਰਦਾਸ ਕਰਨ ਉਪਰੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਅੱਗੇ ਮੱਥਾ ਟੇਕਿਆ ਅਤੇ ਸੰਗਤ ਦੇ ਨਾਂ ਸੰਦੇਸ਼ ਵੀ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਅਤੇ ਇੰਟੇਲੀਜੈਂਸ ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਅੱਜ ਐਤਵਾਰ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ 18 ਮਾਰਚ, 2023 ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਅਤੇ ਇੰਟੇਲੀਜੈਂਸ ਟੀਮਾਂ ਲੱਗੀਆਂ ਹੋਈਆਂ ਸੀ। ਆਖਿਰ ਅੰਮ੍ਰਿਤਪਾਲ ਨੂੰ ਕਾਬੂ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ,ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਉੱਤੇ ਪਹੁੰਚੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਨਾ ਅੰਮ੍ਰਿਤਪਾਲ ਨੂੰ ਬਠਿੰਡਾ ਦੇ ਏਅਰ ਫ਼ੋਰਸ ਸਟੇਸ਼ਨ ਤੋਂ ਏਅਰ ਲਿਫਟ ਕੀਤੇ ਜਾਣ ਦੀ ਖ਼ਬਰ ਹੈ।