ਚੰਡੀਗੜ੍ਹ ਡੈਸਕ :ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਲਈ ਹੋਈ ਗ੍ਰਿਫਤਾਰੀ : ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤੀ ਗਿਆ ਸੀ। ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
- ਚੰਡੀਗੜ੍ਹ 'ਚ ਟੁੱਟਿਆ 23 ਸਾਲਾਂ ਦਾ ਰਿਕਾਰਡ, ਪਿਛਲੇ 30 ਘੰਟਿਆਂ 'ਚ 322.2 ਮਿਲੀਮੀਟਰ ਬਾਰਿਸ਼, ਪੰਚਕੂਲਾ 'ਚ ਢਿੱਗਾਂ ਡਿੱਗੀਆਂ
- Heavy Rain in Punjab: ਸੂਬੇ ਵਿੱਚ ਸਥਿਤੀ ਕਾਬੂ ਤੋਂ ਬਾਹਰ, ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਤੇ ਮੰਤਰੀਆਂ ਨੂੰ ਸਖ਼ਤ ਨਿਰਦੇਸ਼
- ਵਿਦੇਸ਼ਾਂ 'ਚ ਲੱਗੇ ਖਾਲਿਸਤਾਨੀ ਨਾਅਰੇ, ਮੈਲਬੌਰਨ-ਯੂਕੇ ਅੰਬੈਸੀ ਦੇ ਬਾਹਰ ਰੋਸ ਪ੍ਰਦਰਸ਼ਨ ਅਸਫਲ; ਕੈਨੇਡਾ ਵਿੱਚ ਮੰਦਰ ਦੇ ਬਾਹਰ ਲੱਗੇ ਪੋਸਟਰ