ਪੰਜਾਬ

punjab

ETV Bharat / state

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ - 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਧੂਲਕੋਟ, ਜਿਲਾ ਫਰੀਦਕੋਟ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਫ਼ੋਟੋ

By

Published : Nov 8, 2019, 12:00 AM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਧੂਲਕੋਟ, ਜਿਲਾ ਫਰੀਦਕੋਟ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਧੂਲਕੋਟ ਦੇ ਹੀ ਜਸਵੀਰ ਸਿੰਘ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 6000 ਰੁਪਏ ਵਿਚ ਤੈਅ ਹੋਇਆ ਹੈ। ਉਸਨੇ ਅੱਗੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 1000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਪਟਵਾਰੀ ਨੂੰ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਰੇਂਜ ਬਠਿੰਡਾ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

For All Latest Updates

TAGGED:

ABOUT THE AUTHOR

...view details