ਪੰਜਾਬ

punjab

ETV Bharat / state

Arrested With Bribe : ਵਿਜੀਲੈਂਸ ਨੇ ਫਰੀਦਕੋਟ ਦੇ ਮੈਡੀਕਲ ਅਫ਼ਸਰ ਤੇ ਹਸਪਤਾਲ ਦੇ ਵਾਰਡ ਅਟੈਂਡੈਂਟ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਦੋ ਵੱਡੀਆਂ ਕਾਰਵਾਈਆਂ (Arrested With Bribe) ਕੀਤੀਆਂ ਗਈਆਂ ਹਨ। ਫਰੀਦਕੋਟ ਵਿੱਚ ਇਕ ਮੈਡੀਕਲ ਅਫਸਰ ਅਤੇ ਵਾਰਡ ਅਟੈਂਡੈਂਟ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

Vigilance Bureau arrested medical officer and hospital ward attendant taking bribe
Arrested With Bribe : ਵਿਜੀਲੈਂਸ ਨੇ ਫਰੀਦਕੋਟ ਦੇ ਮੈਡੀਕਲ ਅਫ਼ਸਰ ਤੇ ਹਸਪਤਾਲ ਦੇ ਵਾਰਡ ਅਟੈਂਡੈਂਟ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂArrested With Bribe : ਵਿਜੀਲੈਂਸ ਨੇ ਫਰੀਦਕੋਟ ਦੇ ਮੈਡੀਕਲ ਅਫ਼ਸਰ ਤੇ ਹਸਪਤਾਲ ਦੇ ਵਾਰਡ ਅਟੈਂਡੈਂਟ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

By ETV Bharat Punjabi Team

Published : Oct 6, 2023, 8:43 PM IST

ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ (Arrested With Bribe) ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ. ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (MLR) ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ।

ਅਗਲੇ ਦਿਨ ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ। ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।


ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ABOUT THE AUTHOR

...view details