ਪੰਜਾਬ

punjab

ETV Bharat / state

VIGILANCE BUREAU PUNJAB : ਵਿਜੀਲੈਂਸ ਨੇ ਲੁਧਿਆਣਾ 'ਚ ASI ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ - Chandigarh latest news in Punjabi

ਵਿਜੀਲੈਂਸ ਬਿਊਰੋ ਨੇ (VIGILANCE BUREAU PUNJAB) ਲੁਧਿਆਣਾ ਦੇ ਡੇਹਲੋਂ ਵਿਖੇ ਤੈਨਾਤ ਇੱਕ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

Vigilance Bureau arrests ASI for taking Rs 5,000 bribe
VIGILANCE BUREAU PUNJAB : ਵਿਜੀਲੈਂਸ ਬਿਊਰੋ ਨੇ ASI ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By ETV Bharat Punjabi Team

Published : Sep 20, 2023, 10:19 PM IST

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ (The Punjab Vigilance Bureau) ਮੁਹਿੰਮ ਦੌਰਾਨ ਥਾਣਾ ਡੇਹਲੋਂ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਦਲਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

25 ਹਜ਼ਾਰ ਮੰਗੀ ਸੀ ਰਿਸ਼ਵਤ :ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐੱਸਆਈ (arrested a Assistant Sub Inspector) ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ (Chief Minister's Anti-Corruption Action Line) ਉਕਤ ਪੁਲਿਸ ਅਧਿਕਾਰੀ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਪਹਿਲਾਂ ਹੀ 5,000 ਰੁਪਏ ਲੈ ਲਏ ਸਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਐਸ.ਐਚ.ਓ ਡੇਲੋਂ ਪਾਸੋਂ ਉਸਨੂੰ ਧਮਕੀ ਦੇ ਕੇ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਗਈ ਤਾਂ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ।

ਉਸਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏਐਸਆਈ ਨਾਲ ਗੱਲਬਾਤ ਰਿਕਾਰਡ ਕੀਤੀ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਅਤੇ 25,000 ਰੁਪਏ ਦੀ ਹੋਰ ਮੰਗ ਕਰਨ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

ABOUT THE AUTHOR

...view details