ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਧਾਇਕ ਸਮੇਤ ਸਹਿ ਦੋਸ਼ੀ ਗੁਰਸੇਵਕ ਸਿੰਘ ਵਾਸੀ ਪਿੰਡ ਨਾਨਕਸਰ ਜ਼ਿਲ੍ਹਾ ਫ਼ਰੀਦਕੋਟ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਧੰਨਾ ਸ਼ਹੀਦ, ਫ਼ਿਰੋਜ਼ਪੁਰ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਕੀਤਾ ਗ੍ਰਿਫ਼ਤਾਰ - ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ।
ਆਮਦਨ ਤੋਂ ਵੱਧ ਬਣਾਈ ਜਾਂਚ :ਉਹਨਾਂ ਅੱਗੇ ਦੱਸਿਆ ਕਿ ਉਹਨਾਂ ਦੀਆਂ ਸਾਰੀਆਂ ਚੱਲ ਅਤੇ ਅਚੱਲ ਜਾਇਦਾਦਾਂ ਦਾ ਮੁਲਾਂਕਣ ਕਰਨ ਲਈ ਬਿਊਰੋ ਵੱਲੋਂ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਚੈਕ ਪੀਰੀਅਡ ਨਿਸ਼ਚਿਤ ਕੀਤਾ ਗਿਆ ਹੈ। ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੀ ਸਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਸੀ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਫ਼ਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਂ ਜਾਇਦਾਦਾਂ ਖਰੀਦੀਆਂ ਸਨ। ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚੇ ਕੀਤੇ ਹਨ।
- ਭਾਨਾ ਸਿੱਧੂ ਨੂੰ ਅਦਾਲਤ ਨੇ ਭੇਜਿਆ 4 ਦਿਨ ਦੇ ਪੁਲਿਸ ਰਿਮਾਂਡ ਉੱਤੇ, ਭਾਨਾ ਸਿੱਧੂ ਦੇ ਹੱਕ 'ਚ ਮੂਸੇਵਾਲਾ ਦੇ ਪਿਤਾ ਨੇ ਲਾਇਆ ਧਰਨਾ
- Simranjit Singh Mann: ਐਮਪੀ ਸਿਮਰਨਜੀਤ ਸਿੰਘ ਮਾਨ ਨੇ ਅੰਗਹੀਣ ਵਿਅਕਤੀਆਂ ਨੂੰ ਵੰਡੇ ਵ੍ਹੀਲ ਚੇਅਰ ਤੇ ਨਕਲੀ ਅੰਗ
- ਗੈਂਗਸਟਰ ਸੁਖਪ੍ਰੀਤ ਸੁੱਖਾ ਦੇ ਕਤਲ ਮਾਮਲੇ 'ਚ ਫਰਾਰ ਮੁਲਜ਼ਮ ਸੂਰਜ ਦੀ ਵੀਡੀਓ ਵਾਇਰਲ, ਖੁਦ ਨੂੰ ਦੱਸਿਆ ਬੇਕਸੂਰ ਤੇ ਲਏ ਅਸਲ ਕਾਤਲਾਂ ਦੇ ਨਾਂਅ
ਮੁਲਜਮਾਂ ਉੱਤੇ ਮਾਮਲਾ ਦਰਜ :ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1), 13(2) ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਸਾਬਕਾ ਵਿਧਾਇਕ ਨੂੰ ਇਸ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (ਪ੍ਰੈਸ ਨੋਟ)