ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵਕਫ਼ ਬੋਰਡ ਦੇ ਮੁਲਾਜ਼ਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੂੰ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵੱਲੋਂ ਸਾਲ 1994 ਵਿਚ ਪੰਜਾਬ ਵਕਫ਼ ਬੋਰਡ ਦਾ ਪਲਾਟ ਲੀਜ਼ 'ਤੇ ਲਿਆ ਗਿਆ ਸੀ। ਉਕਤ ਪਲਾਟ ਦੀ ਲੀਜ਼ ਵਿੱਚ ਵਾਧਾ ਕਰਨ ਬਦਲੇ ਉਕਤ ਕਲਰਕ ਵੱਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ।
ਇਹ ਵੀ ਪੜੋ: ਬਰਨਾਲਾ: ਨੌਜਵਾਨ ਦੀ ਮਲੇਸ਼ੀਆ ਤੋਂ ਪਹੁੰਚੀ ਲਾਸ਼, ਇੱਕ ਮਹੀਨਾ ਪਹਿਲਾਂ ਹੋ ਗਈ ਸੀ ਮੌਤ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ