ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ ਸੈਲ ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫ਼ੜਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਨਜਾਇਜ਼ ਸ਼ਰਾਬ ਸਬੰਧੀ ਉਸ ਵਿਰੁੱਧ ਕੇਸ ਨਾ ਦਰਜ ਕਰਨ ਬਦਲੇ ਉਕਤ ਏ.ਐਸ.ਆਈ ਵੱਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ।
ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵੱਲੋਂ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸਤ ਦੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।