ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਰਾਜੋਆਣਾ, ਜ਼ਿਲ੍ਹਾ ਮੋਗਾ ਵਿਖੇ ਸੇਵਾ ਨਿਭਾ ਰਹੇ ਪਟਵਾਰੀ ਜਸਵੀਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਨੂੰ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਪਿੰਡ ਰਾਜੋਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖ਼ਰੀਦ ਕੀਤੀ ਜ਼ਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਸੀ।
4000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਰੰਗੇ ਹੱਥੀਂ ਕਾਬੂ - ਪੰਜਾਬ ਵਿਜੀਲੈਂਸ ਬਿਊਰੋ
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਰਾਜੋਆਣਾ, ਜ਼ਿਲ੍ਹਾ ਮੋਗਾ ਵਿਖੇ ਸੇਵਾ ਨਿਭਾ ਰਹੇ ਪਟਵਾਰੀ ਜਸਵੀਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪਟਵਾਰੀ ਵੱਲੋਂ ਖ਼ਰੀਦ ਕੀਤੀ ਜ਼ਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਸੀ।

ਫ਼ੋਟੋ
ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫ਼ਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ 'ਚ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ