ਪੰਜਾਬ

punjab

ETV Bharat / state

ਵਿਜੀਲੈਂਸ ਨੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ - State Vigilance Bureau arrested patwari

ਸਟੇਟ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਇੱਕ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਫ਼ੋਟੋ

By

Published : Nov 6, 2019, 10:19 PM IST

ਚੰਡੀਗੜ੍ਹ: ਪੰਜਾਬ ਸਟੇਟ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਇੱਕ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਗੱਲ ਬਾਰੇ ਮੀਡੀਆ ਨੂੰ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਕੀਤਾ।

ਬੁਲਾਰੇ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਮਹਿਮਾ ਸਰਜਾ ਵਿਖੇ ਤਾਇਨਾਤ ਪਟਵਾਰੀ ਗੁਰਦੀਪ ਸਿੰਘ ਨੂੰ ਵਿਜੀਲੈਂਸ ਟੀਮ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਹ ਰਿਸ਼ਵਤ ਪਿੰਡ ਮਹਿਮਾ ਸਰਜਾ ਦੇ ਜਗਸੀਰ ਸਿੰਘ ਵੱਲੋਂ ਲਈ ਗਈ ਹੈ।

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੇ ਪਰਿਵਰਤਨ ਲਈ 5000 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਉਸ ਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪਟਵਾਰੀ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

For All Latest Updates

ABOUT THE AUTHOR

...view details