ਪੰਜਾਬ

punjab

ETV Bharat / state

ਵਿਜੈਇੰਦਰ ਸਿੰਗਲਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ, ਕਾਂਗਰਸ ਦੇ ਕੌਮੀ ਸਕੱਤਰ ਨਿਯੁਕਤ - ਵਿਜੈਇੰਦਰ ਸਿੰਗਲਾ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਵਿਜੇ ਇੰਦਰ ਸਿੰਗਲਾ
ਵਿਜੇ ਇੰਦਰ ਸਿੰਗਲਾ

By

Published : Jan 1, 2020, 9:50 AM IST

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕਾਂਗਰਸ ਵੱਲੋਂ ਜਨਤਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।

ਸਿੰਗਲਾ ਨੇ ਆਪਣੀ ਇਸ ਨਿਯੁਕਤੀ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਹਾਈ ਕਮਾਨ ਵੱਲੋਂ ਆਪਣੇ ਉੱਪਰ ਭਰੋਸੇ ਜਤਾਉਣ ਲਈ ਸ਼ੁਕਰੀਆ ਅਦਾ ਕਰਦਿਆ ਇਹ ਵੀ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਵਾਂਗ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਸਿੰਗਲਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ ਹੈ ਅਤੇ ਉਹ ਪਾਰਟੀ ਵੱਲੋਂ ਪ੍ਰਗਟਾਏ ਇਸ ਵਿਸ਼ਵਾਸ ਉਤੇ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਨਗੇ।

ਵਿਜੈਇੰਦਰ ਸਿੰਗਲਾ ਦਾ ਨਿਯੁਕਤੀ ਪੱਤਰ

ਸਿੰਗਲਾ ਨੇ ਇਸ ਤੋਂ ਪਹਿਲਾ ਆਲ ਇੰਡੀਆ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਵਿੱਚ ਅਹਿਮ ਰੋਲ ਨਿਭਾਉਂਦਿਆਂ ਪੂਰੇ ਦੇਸ਼ ਵਿੱਚ ਚੋਣਾਂ ਕਰਵਾਉਣ ਵਿੱਚ ਬਤੌਰ ਚੋਣ ਕਮਿਸ਼ਨਰ ਕੰਮ ਕੀਤਾ ਸੀ।

ਇਸ ਤੋਂ ਪਹਿਲਾਂ ਉਹ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ, ਪੇਡਾ ਦੇ ਚੇਅਰਮੈਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਵੀ ਰਹੇ ਹਨ। ਮੌਜੂਦਾ ਸਮੇਂ ਉਹ ਸੰਗਰੂਰ ਤੋਂ ਵਿਧਾਇਕ ਹਨ ਅਤੇ ਪੰਜਾਬ ਸਰਕਾਰ ਵਿੱਚ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਜਿਹੇ ਦੋ ਅਹਿਮ ਵਿਭਾਗਾਂ ਦੇ ਕੈਬਨਿਟ ਮੰਤਰੀ ਹਨ।

ABOUT THE AUTHOR

...view details