ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੋਵਾਂ ਵਿਭਾਗਾਂ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿੱਖਿਆ ਵਿਭਾਗ ਵਿੱਚ 40 ਉਮੀਦਵਾਰਾਂ ਅਤੇ ਲੋਕ ਨਿਰਮਾਣ ਵਿਭਾਗ ਦੇ 16 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਦੇਣ ਸਬੰਧੀ ਪੰਜਾਬ ਭਵਨ ਵਿਖੇ ਰੱਖੇ ਗਏ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਉਮੀਦਵਾਰਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਦੋਹਾਂ ਵਿਭਾਗਾਂ ਵਿੱਚ ਬਹੁਤ ਹੀ ਘੱਟ ਸਮੇਂ ਵਿੱਚ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੇ ਮਾਮਲੇ ਨਿਬੇੜੇ ਗਏ ਹਨ।
ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੋਵਾਂ ਵਿਭਾਗਾਂ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਵਿਜੈ ਇੰਦਰ ਸਿੰਗਲਾ
ਸਿੱਖਿਆ ਵਿਭਾਗਾਂ ਵਿੱਚ ਕੁੱਲ 40 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ ਗਏ। ਜਿਨ੍ਹਾਂ ਵਿੱਚ ਮਾਸਟਰ ਕਾਡਰ ਦੇ 3 ਉਮੀਦਵਾਰ, ਕਲਰਕ ਦੀ ਆਸਾਮੀ ਲਈ 6, ਸੇਵਾਦਾਰ ਦੀ ਆਸਾਮੀ ਲਈ 14, ਚੌਕੀਦਾਰ ਲਈ 12 ਅਤੇ ਸਫਾਈ ਸੇਵਕ ਦੀ ਆਸਾਮੀ ਲਈ 5 ਉਮੀਦਵਾਰ ਸਾਮਲ ਹਨ।
ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ ਵਿੱਚ ਕੁੱਲ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਗਰੁੱਪ-ਸੀ ਦੀਆਂ 2 ਆਸਾਮੀਆਂ ਅਤੇ ਗਰੁੱਪ-ਡੀ ਦੀਆਂ 14 ਆਸਾਮੀਆਂ ਦੇ ਉਮੀਦਵਾਰ ਸ਼ਾਮਲ ਹਨ।