ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਪੰਜਾਬ ਸਰਕਾਰ ਨੇ ਤਾਲਾਬੰਦੀ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਾਂਝੀ ਕੀਤੀ ਹੈ। ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਿਰਫ਼ ਐਮਰਜੈਂਸੀ ਵਾਹਨ ਸੜਕਾਂ 'ਤੇ ਚੱਲ ਰਹੇ ਹਨ, ਟੋਲ ਪਲਾਜ਼ਾ ਬੰਦ ਹੋਣ ਨਾਲ ਐਮਰਜੈਂਸੀ ਸੇਵਾਵਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ। ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਪੀਡਬਲਿਊਡੀ ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦੇ ਦਿੱਤੀ ਹੈ।
ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ। ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਸਥਿਤੀ ਵਿੱਚ ਪੰਜਾਬ ਵਿਚਲੇ ਪੀ.ਡਬਲਿਊ.ਡੀ. ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਜਾ ਸਕਦਾ ਹੈ।