ਚੰਡੀਗੜ੍ਹ :ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਮੋਕੇ 'ਤੇ, 550 ਸ਼ਰਧਾਲੂਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ 30 ਨਵੰਬਰ ਨੂੰ ਜਾਣਗੇ।
ਸੰਗਤਾਂ 30 ਨਵੰਬਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੀਆਂ - Kartarpur Sahib from Sri Anandpur Sahib on November 30
ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ 'ਤੇ 550 ਸ਼ਰਧਾਲੂ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
ਫੋਟੋ
ਆਨੰਦਪੁਰ ਸਹਿਬ ਹੈਰੀਟੇਜ ਫਾਉਂਡੇਸ਼ਨ ਦੇ ਮੈਨੇਜਿੰਗ ਟਰੱਸਟੀ ਸਰਦਾਰ ਸੋਢੀ ਵਿਕਰਮ ਸਿੰਘ ਨੇ ਕਿਹਾ ਕਿ ਜੋ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ, ਬਾਬਾ ਸੂਰਜ ਮੱਲ ਦੇ ਵੰਸ਼ ਤੋਂ ਹਨ, ਉਨ੍ਹਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ 550 ਪ੍ਰਕਾਸ਼ ਪੁਰਬ 'ਤੇ 30 ਨਵੰਬਰ ਨੂੰ 550 ਸ਼ਰਧਾਲੂਆ ਦਾ ਜੱਥਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਚੰਡੀਗੜ੍ਹ ਅਤੇ ਹੁਸ਼ਿਆਰਪੁਰ ਤੋਂ ਆ ਰਹੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ, ਸਾਰੇ ਡੇਰਾ ਬਾਬਾ ਨਾਨਕ ਤੋਂ ਇਕੱਠੇ ਹੋ ਕੇ ਸਰਹੱਦ ਪਾਰ ਪਾਕਿਸਤਾਨ ਵਿਖੇ ਗੁਰੂਦੁਵਾਰਾ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜਾਣਗੇ।
TAGGED:
CHANDIGARH LATEST NEWS