ਚੰਡੀਗੜ੍ਹ: ਮੌਸਮ ਦੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਵਿੱਚ ਹਰਿਆਣਾ ਅਤੇ ਪੰਜਾਬ 'ਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ, ਹਰਿਆਣਾ ਵਿੱਚ ਅਗਲੇ 48 ਘੰਟਿਆਂ 'ਚ ਬਾਰਿਸ਼ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ: ਮੌਸਮ ਵਿਭਾਗ - ਪੰਜਾਬ ਵਿੱਚ ਬਾਰਿਸ਼
ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਹਰਿਆਣਾ ਅਤੇ ਪੰਜਾਬ 'ਚ ਬਾਰਿਸ਼ ਦੇ ਨਾਲ ਗੜ੍ਹੇਮਾਰੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨਾਲ ਫ਼ਸਲਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ।
ਫ਼ੋਟੋ
ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ 48 ਘੰਟਿਆਂ ਦੇ ਵਿੱਚ ਠੰਢੀ ਹਵਾ ਦੇ ਨਾਲ-ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਠੰਢਾ ਰਹੇਗਾ ਅਤੇ ਪਾਰਾ ਵੀ ਘੱਟ ਰਹੇਗਾ। ਸੁਰਿੰਦਰ ਪਾਲ ਨੇ ਦੱਸਿਆ ਕਿ ਹੋਲੀ ਦੇ ਨੇੜੇ ਵੀ ਬਾਰਿਸ਼ ਪੈਣ ਦੀ ਸੰਭਾਵਨਾ ਹੈ ਜਿਸ ਕਰਕੇ ਇਸ ਵਾਰ ਹੋਲੀ ਠੰਡ ਦੇ ਵਿੱਚ ਮਨਾਉਣੀ ਪੈ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਦੇ ਵਿੱਚ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗੜ੍ਹੇ ਪੈਣ ਨਾਲ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ।