ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜ੍ਹੋ:ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ
ਅੰਮ੍ਰਿਤਸਰ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।
ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।