ਚੰਡੀਗੜ੍ਹ:ਪੰਜਾਬ ਵਿਚ ਮੌਸਮ ਕਰਵਟ ਲੈਣ ਦੀ ਤਿਆਰੀ (Weather update) ਵਿੱਚ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਮਾਝਾ, ਮਾਲਵਾ ਅਤੇ ਦੋਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ ਜਿਸ ਕਰਕੇ ਮੌਸਮ ਕਾਫੀ ਖਰਾਬ ਹੋ (Weather update) ਗਿਆ ਹੈ ਤੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਹੈ। ਉਥੇ ਹੀ ਹੁਣ ਜੇਕਰ ਮੀਂਹ ਪੈਂਦਾ ਹੈ ਤਾਂ ਅਸਮਾਨੀਂ ਚੜ੍ਹਿਆ ਗੁਬਾਰ ਉਤਰਨ ਦੀ ਸੰਭਾਵਨਾ ਹੈ ਜਿਸ ਕਰਕੇ ਲੋਕਾਂ ਨੂੰ ਰਾਹਤ ਮਿਲੇਗੀ। ਪੰਜਾਬ ਭਰ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਤੋਂ ਬਾਅਦ ਠੰਡ ਵਿੱਚ ਇੱਕੋ ਵਾਰ ਵਾਧਾ ਹੋ ਜਾਵੇਗਾ।
ਇਹ ਵੀ ਪੜੋ:Love Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹੇਗਾ।