ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜ੍ਹੋ:International Meatless Day: ਇਥੇ ਜਾਣੋ ਕਿਉਂ ਮਨਾਇਆ ਜਾਂਦਾ ਹੈ 'ਅੰਤਰਰਾਸ਼ਟਰੀ ਮੀਟ ਰਹਿਤ ਦਿਵਸ'
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।
ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।