ਪੰਜਾਬ

punjab

ETV Bharat / state

ਮੌਸਮ ਵਿਭਾਗ ਵੱਲੋਂ ਰੈੱਡ ਅਲਰਟ: ਸੂਬੇ ਭਰ ਵਿੱਚ ਛਾਈ ਸੰਘਣੀ ਧੁੰਦ, ਸੀਤ ਲਹਿਰ ਜਾਰੀ

Weather Report: ਸੂਬੇ ਭਰ ਵਿੱਚ ਇਨ੍ਹੀਂ ਦਿਨੀਂ ਠੰਡ ਕਾਫੀ ਵਧ ਗਈ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਫਾਇਦਾ ਹੋ ਰਿਹਾ ਹੈ। ਪਰ ਇਸ ਠੰਢ ਕਾਰਨ ਉੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੈ, ਜਿਸ ਕਾਰਨ ਸੂਬੇ 'ਚੋਂ ਸੜਕ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ।

Weather Department Red Alert
ਸੂਬੇ ਭਰ ਵਿੱਚ ਛਾਈ ਸੰਘਣੀ ਧੁੰਦ

By

Published : Dec 20, 2022, 6:33 AM IST

ਚੰਡੀਗੜ੍ਹ:ਠੰਡ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ (Weather Report) ਦਿੱਤਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ 20 ਦਸੰਬਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਮੌਸਮ ਕਿਸੇ ਵੀ ਸਮੇਂ ਗੰਭੀਰ ਰੂਪ ਧਾਰਨ ਕਰ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੰਜ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਰਾਤ ਅਤੇ ਸਵੇਰ ਵੇਲੇ ਧੁੰਦ ਦੇ ਨਾਲ-ਨਾਲ ਤ੍ਰੇਲ ਜ਼ਰੂਰ ਪੈਣੀ ਸ਼ੁਰੂ ਹੋ ਗਈ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ਤੱਕ ਬਹੁਤ ਜ਼ਿਆਦਾ ਧੁੰਦ ਛਾਈ ਰਹੇਗੀ, ਜਿਸ 'ਚ ਸਵੇਰ ਸਮੇਂ ਸਫਰ ਕਰਨ 'ਚ ਸਾਵਧਾਨ ਰਹਿਣਾ ਹੋਵੇਗਾ। ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।

ਸੂਬੇ ਭਰ ਵਿੱਚ ਛਾਈ ਸੰਘਣੀ ਧੁੰਦ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:love Rashifal : ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ABOUT THE AUTHOR

...view details