ਚੰਡੀਗੜ੍ਹ:ਸੂਬੇ ਭਰ ਵਿੱਚ ਐਤਵਾਰ ਨੂੰ ਠੰਢ ਦਾ ਜ਼ਬਰਦਸਤ ਪ੍ਰਕੋਪ ਦੇਖਣ ਨੂੰ ਮਿਲਿਆ। ਸ਼ੀਤ ਲਹਿਰ ਕਾਰਨ ਦਿਨ ਭਰ ਠੰਢ ਜਾਰੀ ਰਹੀ। ਮੌਸਮ ਵਿਭਾਗ ਮੁਤਾਬਕ ਹੁਣ ਹਰ ਰੋਜ਼ ਬਹੁਤ ਜ਼ਿਆਦਾ ਧੁੰਦ ਛਾਈ ਰਹੇਗੀ, ਜਿਸ 'ਚ ਸਵੇਰ ਸਮੇਂ ਸਫਰ ਕਰਨ 'ਚ ਸਾਵਧਾਨ ਰਹਿਣਾ ਹੋਵੇਗਾ। ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।
ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਡਾਕਟਰਾਂ ਅਨੁਸਾਰ ਇਸ ਮੌਸਮ ਵਿੱਚ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕਈ ਦਿਨਾਂ ਤੱਕ ਠੰਢ ਜਾਰੀ ਰਹੇਗੀ।
ਇਹ ਵੀ ਪੜੋ:ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਵਿਸ਼ੇਸ਼: ਜਾਣੋ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨਾਲ ਸਬੰਧਿਤ ਇਤਿਹਾਸ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹੇਗਾ।