ਚੰਡੀਗੜ੍ਹ/ਨਵੀਂ ਦਿੱਲੀ: ਦੇਸ਼ ਭਰ ਵਿੱਚ ਇੱਕ ਵਾਰ ਫਿਰ ਮੌਸਮ ਦਾ ਰੂਪ ਬਦਲ ਗਿਆ ਹੈ। ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਤਕ ਦੇਸ਼ ਦੇ ਕਈ ਸੂਬੀਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ ਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਕੁਝ ਦਿਨ ਹੋਰ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ 14.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜੋ:Punjab government offices Timings: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਜਾਣੋ ਅੱਜ ਕਿੰਨੇ ਵਜੇ ਤਕ ਖੁੱਲ੍ਹਣਗੇ ਦਫ਼ਤਰ
ਭਾਰੀ ਮੀਂਹ ਦਾ ਅਲਰਟ: ਆਈਐਮਡੀ ਨੇ ਕਿਹਾ ਕਿ 2 ਮਈ ਨੂੰ ਪੰਜਾਬ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ-ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਤਾਮਿਲ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਤੇ ਹਰਿਆਣਾ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ: ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ ਅਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਕੇਰਲ, ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਬਾਕੀ ਉੱਤਰ-ਪੂਰਬੀ ਭਾਰਤ, ਮਰਾਠਵਾੜਾ ਅਤੇ ਰਾਜਸਥਾਨ ਅਤੇ ਗੁਜਰਾਤ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਛੱਤੀਸਗੜ੍ਹ ਵਿੱਚ ਕੁਝ ਥਾਵਾਂ 'ਤੇ ਗੜੇ ਪੈ ਸਕਦੇ ਹਨ।
ਦੂਜੇ ਪਾਸੇ ਸੋਮਵਾਰ ਨੂੰ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬਰਸਾਤ ਦਾ ਦੌਰ ਹੋਰ ਕੁਝ ਦਿਨ ਜਾਰੀ ਰਹੇਗਾ। ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ 28 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ ਨੋਇਡਾ ਵਿੱਚ ਭਾਰੀ ਮੀਂਹ ਦੌਰਾਨ ਇੱਕ ਉਸਾਰੀ ਅਧੀਨ ਬਹੁ-ਮੰਜ਼ਿਲਾ ਇਮਾਰਤ ਦੀ ਬਾਲਕੋਨੀ ਦਾ ਇੱਕ ਹਿੱਸਾ ਡਿੱਗਣ ਨਾਲ ਦੋ ਲੋਕ ਜ਼ਖ਼ਮੀ ਹੋ ਗਏ।
ਭਾਰਤੀ ਮੌਸਮ ਵਿਭਾਗ ਦੇ ਬੁਲੇਟਿਨ ਦੇ ਅਨੁਸਾਰ, ਜੰਮੂ-ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ ਵਿੱਚ ਜ਼ਿਆਦਾਤਰ ਥਾਵਾਂ 'ਤੇ ਸਵੇਰੇ 8.30 ਵਜੇ ਤੋਂ ਸ਼ਾਮ 5.30 ਵਜੇ ਦਰਮਿਆਨ ਮੀਂਹ ਪਿਆ। ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਪੁਡੂਚੇਰੀ ਵਿਚ ਵੀ ਕਈ ਥਾਵਾਂ 'ਤੇ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਕੇਰਲ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ 'ਤੇ ਮੀਂਹ ਪਿਆ।
ਇਹ ਵੀ ਪੜੋ:Coronavirus Update : ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ, 8 ਮੌਤਾਂ, ਪੰਜਾਬ ਵਿੱਚ 228 ਨਵੇਂ ਮਾਮਲੇ