ਬਲਜਿੰਦਰ ਕੌਰ ਦਾ ਵਿਆਹ ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦਾ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਵੇਗਾ। ਸਪੀਕਰ ਰਾਣਾ ਕੇਪੀ ਸਿੰਘ ਨੇ ਸਾਰੇ ਵਿਧਾਇਕਾਂ ਨੂੰ ਸੱਦਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਪਰਿਵਾਰ ਲਈ ਖੁਸ਼ੀ ਦੀ ਕਾਮਨਾ ਕੀਤੀ।
ਵਿਧਾਨ ਸਭਾ 'ਚ ਆਇਆ ਵਿਆਹ ਦਾ ਸੱਦਾ - punjab news
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵਿਧਾਇਕ ਨੇ ਆਪਣੇ ਵਿਆਹ ਦਾ ਸੱਦਾ ਪੂਰੇ ਸਦਨ ਨੂੰ ਦਿੱਤਾ। ਇਥੋਂ ਤੱਕ ਕਿ ਖ਼ੁਦ ਸਪੀਕਰ ਰਾਣਾ ਕੇਪੀ ਸਿੰਘ ਵਿਆਹ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 17 ਫਰਵਰੀ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦਾ ਵਿਆਹ ਹੋਣ ਜਾ ਰਿਹਾ ਹੈ।
ਫ਼ਾਈਲ ਫ਼ੋਟੋ
ਦੱਸਣਯੋਗ ਹੈ ਕਿ 7 ਜਨਵਰੀ ਨੂੰ ਬਲਜਿੰਦਰ ਕੌਰ ਦੀ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋਈ ਸੀ ਜਿਸ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਸ਼ਾਮਲ ਹੋਏ ਸਨ।