ਪੰਜਾਬ

punjab

ETV Bharat / state

31 ਮਈ ਤੱਕ ਕਣਕ ਦੀ ਖ਼ਰੀਦ ਜਾਰੀ: ਆਸ਼ੂ - ਚੰਡੀਗੜ੍ਹ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਖ਼ਰੀਦ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 31 ਮਈ 2020 ਤੱਕ ਜਾਰੀ ਰਹੇਗੀ।

ਕਣਕ ਦੀ ਖ਼ਰੀਦ
ਕਣਕ ਦੀ ਖ਼ਰੀਦ

By

Published : May 27, 2020, 11:51 PM IST

ਚੰਡੀਗੜ੍ਹ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਖ਼ਰੀਦ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 31 ਮਈ 2020 ਤੱਕ ਜਾਰੀ ਰਹੇਗੀ।

ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਕਣਕ ਕਿਸੇ ਵੀ ਕਾਰਨ ਅਜੇ ਮੰਡੀ ਵਿੱਚ ਆਉਣ ਤੋਂ ਰਹਿ ਗਈ ਹੈ, ਉਹ ਕਿਸਾਨ 31 ਮਈ 2020 ਸ਼ਾਮ 6 ਵਜੇ ਤੋਂ ਪਹਿਲਾਂ ਤੱਕ ਆਪਣੀ ਕਣਕ ਦੀ ਫ਼ਸਲ ਮੰਡੀ ਵਿੱਚ ਵੇਚਣ ਲਈ ਲਿਆ ਸਕਦੇ ਹਨ।

ਆਸ਼ੂ ਨੇ ਦੱਸਿਆ ਕਿ ਕੋਵਿਡ-19 ਕਾਰਨ ਇਸ ਵਾਰ ਸੂਬੇ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਸਨ ਤਾਂ ਜੋ ਕਰੋਨਾ ਵਾਇਰਸ ਤੋਂ ਕਿਸਾਨਾਂ, ਆੜ੍ਹਤੀਆਂ ਤੇ ਸਰਕਾਰੀ ਮੁਲਾਜ਼ਮਾਂ ਅਤੇ ਪੱਲੇਦਾਰਾਂ ਨੂੰ ਇਸ ਸੰਭਾਵੀ ਖ਼ਤਰੇ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਵਿੱਚ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਹੈ, ਜਿਸ ਸਦਕਾ ਇਹ ਬਹੁਤ ਵੱਡ ਅਕਾਰੀ ਖ਼ਰੀਦ ਪ੍ਰੀਕਿਰਿਆ ਨੇਪਰੇ ਚੜ੍ਹਨ ਦੇ ਕਰੀਬ ਪਹੁੰਚੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ ਟੀਚੇ ਦਾ 96 ਫ਼ੀਸਦੀ ਕਣਕ ਖ਼ਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ABOUT THE AUTHOR

...view details