ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਟਵੀਟਰ ਪੇਜ 'ਤੇ ਟਵੀਟ ਰਾਹੀਂ ਜਾਅਲੀ ਅਕਾਊਂਟ ਦੀ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਸਰਕਾਰ ਨੇ ਪੋਸਟ ਵਿੱਚ ਲਿਖਿਆ ਹੈ ਕਿ ਹੇਠ ਦਿੱਤੀ ਪੋਸਟ ਜਾਅਲੀ ਹੈ। ਉਨ੍ਹਾਂ ਲਿਖਿਆ ਕਿ ਇਹ ਪੋਸਟ ਲੋਕਾਂ ਨੂੰ ਗੁੰਮਰਾਹ ਕਰਨ ਲਈ ਪਾਈ ਗਈ ਹੈ।
ਆਖਿਰ ਕੈਪਟਨ ਨੇ 'ਫੇਕ ਪੋਸਟ' ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਕਿਉਂ ਪਾਇਆ ? ਤੁਸੀਂ ਵੀ ਜਾਣੋ ! - ਆਖਿਰ ਕੈਪਟਨ ਨੇ 'ਫੇਕ ਪੋਸਟ' ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਕਿਉਂ ਪਾਇਆ ? ਤੁਸੀਂ ਵੀ ਜਾਣੋ !
ਪੰਜਾਬ ਸਰਕਾਰ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵਿੱਟ ਰਾਹੀਂ ਜਾਅਲੀ ਅਕਾਊਂਟ ਦੀ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਸਰਕਾਰ ਨੇ ਪੋਸਟ ਵਿੱਚ ਲਿਖਿਆ ਹੈ ਕਿ ਹੇਠ ਦਿੱਤੀ ਪੋਸਟ ਜਾਅਲੀ ਹੈ। ਉਨ੍ਹਾਂ ਲਿਖਿਆ ਕਿ ਇਹ ਪੋਸਟ ਲੋਕਾਂ ਨੂੰ ਗੁੰਮਰਾਹ ਕਰਨ ਲਈ ਪਾਈ ਗਈ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਨਾਂਅ ਤੋਂ ਇੱਕ ਜਾਅਲੀ ਅਕਾਊਂਟ ਟਵਿੱਟਰ 'ਤੇ ਚੱਲ ਰਿਹਾ ਹੈ, ਜਿਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੈਗ ਕਰ ਕੇ ਲਿੱਖਿਆ ਗਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਨਿੱਜੀ ਵਿਦਿਅਕ ਅਦਾਰਿਆਂ ਨੂੰ 25 ਮਾਰਚ ਤੱਕ ਲਈ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਇਸ ਤਰ੍ਹਾਂ ਦਾ ਕੋਈ ਵੀ ਨੋਟਿਸ ਨਹੀਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੱਲੋਂ ਅਜਿਹਾ ਕਾਰਜ ਕੀਤਾ ਗਿਆ ਹੈ ਉਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
TAGGED:
ਪੰਜਾਬ ਸਰਕਾਰ