ਚੰਡੀਗੜ੍ਹ:ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਅੱਜ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸੀਸਵਾਂ ਫਾਰਮ ਹਾਊਸ ‘ਤੇ ਤਕਰੀਬਨ ਇੱਕ ਘੰਟੇ ਤੋਂ ਵੱਧ ਮੁਲਾਕਾਤ ਕੀਤੀ, ਤਾਂ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਪਹੁੰਚ ਕੇ ਕੈਬਨਿਟ ਮੰਤਰੀਆਂ ਸਣੇ ਕਈ ਵਿਧਾਇਕਾਂ ਅਤੇ ਸਾਬਕਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਲਾਲ ਸਿੰਘ ਨਾਲ ਮੁਲਾਕਾਤ ਕੀਤੀ।
ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ। ਜਿਸ ਵਿੱਚ ਮੌਜੂਦਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਤਿੰਨ ਸਾਬਕਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਅਤੇ ਲਾਲ ਸਿੰਘ ਸਨ ਨਵਜੋਤ ਸਿੰਘ ਸਿੱਧੂ ਦੀ ਇਸ ਐਕਟੀਵਿਟੀ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਵਿਚਾਲੇ ਅਤੇ ਨਵਜੋਤ ਸਿੰਘ ਸਿੱਧੂ ਦੇ ਧੜੇ ਖੁੱਲ੍ਹ ਕੇ ਸਾਹਮਣੇ ਆ ਚੁੱਕੇ ਹਨ।
ਹੁਣ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ, ਕਿ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਨਹੀਂ ਬਲਕਿ ਹੋਰ ਵਧੇਗਾ ਹਾਲਾਂਕਿ ਇਸ ਸਵਾਲ ਉੱਪਰ ਕਾਂਗਰਸ ਦੇ ਸੀਨੀਅਰ ਲੀਡਰ ਅਸ਼ਵਨੀ ਸੇਖੜੀ ਨੇ ਕਿਹਾ, ਕਿ ਜੋ ਵੀ ਇਹ ਚੱਲ ਰਿਹਾ ਹੈ, 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੀ ਹੋ ਰਿਹਾ ਹੈ, ਅਤੇ ਜਿਸ ਨੂੰ ਵੀ ਜੋ ਵੀ ਜ਼ਿੰਮੇਵਾਰੀ ਮਿਲੇਗੀ ਉਹ ਸਾਰੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੰਮ ਕਰਨਗੇ ਅਤੇ ਕਾਂਗਰਸ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਜਿਤਾਉਣਗੇ।