ਚੰਡੀਗੜ੍ਹ: ਦਿੱਲੀ ਵਿੱਚ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੇ ਨਾਰਾਜ਼ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਵੀ ਵਿਧਾਇਕ ਖੁੱਲ੍ਹ ਕੇ ਬੋਲ ਰਹੇ ਹਨ ਅਤੇ ਨਵਜੋਤ ਸਿੰਘ ਸਿੱਧੂ ਦੀ ਚਰਚਾ ਕਰ ਰਹੇ ਹਨ।
ਨਵਜੋਤ ਸਿੱਧੂ ਸਣੇ ਪੰਜਾਬ ਹਿਤੈਸ਼ੀਆਂ ਨਾਲ ਕਰਾਂਗੇ ਗੱਲਬਾਤ: ਕੁਲਵੰਤ ਪੰਡੋਰੀ ਆਮ ਆਦਮੀ ਪਾਰਟੀ ਦੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜੇ ਪੰਜਾਬ ਦੀ ਸਿਆਸਤ ਦੇ ਵਿੱਚ ਬਹੁਤ ਵੱਡਾ ਅਸਰ ਪਾਉਣਗੇ।
ਉਨ੍ਹਾਂ ਦਾ ਕਹਿਣਾ ਹੈ ਕਿ ਪੀਏਸੀ ਦੀ ਬੈਠਕ ਜਲਦੀ ਬੁਲਾਈ ਜਾਵੇਗੀ ਅਤੇ ਇਸ ਵਿੱਚ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਾਰੇ ਵਰਕਰ ਮੁੜ ਪਾਰਟੀ 'ਚ ਸ਼ਾਮਲ ਹੋਣਗੇ। ਨਵਜੋਤ ਸਿੱਧੂ ਸਣੇ ਪੰਜਾਬ ਹਿਤੈਸ਼ੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਦੱਸ ਦਈਏ ਕਿ ਦਿੱਲੀ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਵਰਕਰਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ।