ਚੰਡੀਗੜ੍ਹ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ''ਗੁਰੂ ਨਾਨਕ ਦੇਵ ਜੀ ਅਤੇ ਨੌਜਵਾਨ'' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਨੌਜਵਾਨਾਂ ਨੂੰ ਆਪਣੇ ਉਤੇ ਵਿਸ਼ਵਾਸ ਰੱਖ ਕੇ ਡਟ ਕੇ ਮਿਹਨਤ ਕਰਨ ਲਈ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ,ਵੰਡ ਛਕੋ ਦੇ ਦਿੱਤੇ ਸੰਦੇਸ਼ ਦਿੱਤੇ ਤੇ ਮਨੁੱਖੀ ਅਧਿਕਾਰਾਂ, ਕਦਰਾਂ ਕੀਮਤਾਂ, ਸ਼ਾਂਤੀ, ਪਿਆਰ ਤੇ ਸਮਾਨਤਾ ਦੇ ਸਿਧਾਂਤ ਜ਼ਿੰਦਗੀ ਵਿੱਚ ਅਪਨਾਉਣ ਦਾ ਸੱਦਾ ਦਿੱਤਾ।