ਚੰਡੀਗੜ੍ਹ : ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੋਹਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਇਕ ਵਰਕਸ਼ਾਪ ਕਰਵਾਈ ਜਾ ਰਹੀ ਹੈ।। ਇਹ ਵਰਕਸ਼ਾਪ ਹੋਟਲ ਰੈਡੀਸਨ ਵਿਖੇ ਸਵੇਰੇ 9.30 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਕੇਂਦਰੀ ਮੰਤਰੀ ਭੂਪੇਂਦਰ ਯਾਦਵ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਪਹੁੰਚਣਗੇ। ਇਸ ਵਰਕਸ਼ਾਪ ਦੌਰਾਨ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਦੱਸ ਦਈਏ ਕਿ ਵਰਕਸ਼ਾਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਾਮਲ ਹੋਣਗੇ। ਇਸ ਵਰਕਸ਼ਾਪ ਦੌਰਾਨ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਸਮੇਤ ਹੋਰ ਸਮੱਸਿਆਵਾਂ ਨਾਲ ਨਜਿੱਠਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਦੇ ਨਾਲ ਨਾਲ ਹਰਿਆਣਾ ਵਿੱਚ ਹਰ ਸਾਲ ਪਰਾਲੀ ਨੂੰ ਸਾੜਨ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਦੋਵਾਂ ਸੂਬਿਆਂ ਤੋਂ ਇਲਾਵਾ ਇਸ ਦਾ ਅਸਰ ਹੁਣ ਚੰਡੀਗੜ੍ਹ ਅਤੇ ਦਿੱਲੀ ਤੱਕ ਵੀ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ :Withdrawal of Army from Valley: ਕਸ਼ਮੀਰ ਘਾਟੀ ਤੋਂ ਫੌਜ ਦੀ ਵਾਪਸੀ ਉਤੇ ਸਰਕਾਰ ਬਣਾ ਰਹੀ ਵੱਡੀ ਰਣਨੀਤੀ