ਪੰਜਾਬ

punjab

ETV Bharat / state

Yello Alert in Punjab: ਪੰਜਾਬ 'ਚ ਮੀਂਹ ਦਾ ਯੈਲੋ ਅਲਰਟ, ਕਈ ਥਾਵਾਂ 'ਤੇ ਛਾਇਆ ਬੱਦਲ ਤਾਂ ਕਈ ਥਾਂਈ ਪੈ ਰਿਹਾ ਮੀਂਹ, ਬਦਲਿਆ ਮੌਸਮ

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲੀ ਹੈ, ਜਿਥੇ ਕਈ ਥਾਵਾਂ 'ਤੇ ਬਦਲ ਛਾਏ ਹੋਏ ਹਨ ਤਾਂ ਕਈ ਥਾਵਾਂ 'ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੀਂਹ ਨੂੰ ਲੈਕੇ ਯੈਲੋ ਅਲਰਟ ਵੀ ਸੂਬੇ 'ਚ ਜਾਰੀ ਕੀਤਾ ਗਿਆ ਹੈ।

Punjab Weather
Punjab Weather

By ETV Bharat Punjabi Team

Published : Sep 15, 2023, 2:19 PM IST

ਚੰਡੀਗੜ੍ਹ:ਪੰਜਾਬ ਵਿੱਚ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ 'ਚ ਸਵੇਰ ਦੇ ਤਾਪਮਾਨ 'ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ: ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ 'ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੁਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਦਿੱਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਗਰਮੀ ਨੇ ਤੋੜੇ ਰਿਕਾਰਡ :ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 83% ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਗਰਮੀ ਵਧ ਗਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤਨ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਔਸਤਨ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਹਿੰਦਾ ਹੈ। ਪਰ ਇਸ ਸਾਲ ਔਸਤ ਤਾਪਮਾਨ 38 ਡਿਗਰੀ ਦੇ ਆਸ-ਪਾਸ ਰਿਹਾ ਹੈ, ਜਦੋਂ ਕਿ ਕੁਝ ਸ਼ਹਿਰਾਂ ਵਿੱਚ ਤਾਪਮਾਨ 39 ਡਿਗਰੀ ਤੱਕ ਦਰਜ ਕੀਤਾ ਗਿਆ।

ਪੰਜਾਬ 'ਚ ਮੀਂਹ ਦਾ ਯੈਲੋ ਅਲਰਟ

18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ: ਇਸ ਸਬੰਧੀ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਆਵੇਗਾ। ਰਾਤ ਦੇ ਤਾਪਮਾਨ 'ਚ ਕਮੀ ਹੋਣ ਕਾਰਨ ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟਣਾ ਸ਼ੁਰੂ ਹੋਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਅਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾਵੇਗਾ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ:

ਅੰਮ੍ਰਿਤਸਰ: ਅੰਮ੍ਰਿਤਸਰ ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਸਵੇਰੇ ਮੀਂਹ ਪੈਣ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਜਲੰਧਰ :ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਅੱਜ ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਲੁਧਿਆਣਾ : ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26.9 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ABOUT THE AUTHOR

...view details