ਚੰਡੀਗੜ੍ਹ : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਬੋਰਡ ਹਰ ਮਹੀਨੇ ਜ਼ਿਲ੍ਹਾ ਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰੇਗਾ। ਇਨ੍ਹਾਂ ਸ਼ਿਕਾਇਤ ਨਿਵਾਰਣ ਮੀਟਿੰਗਾਂ ਦੀ ਸ਼ੁਰੂਆਤ ਜ਼ਿਲ੍ਹਾ ਲੁਧਿਆਣਾ ਤੋਂ ਹੋਵੇਗੀ ਅਤੇ ਮਾਰਚ ਦੇ ਦੂਜੇ ਹਫ਼ਤੇ ਉਹ (ਚੇਅਰਮੈਨ) ਨੌਜਵਾਨਾਂ ਦੀਆਂ ਸ਼ਿਕਾਇਤਾਂ ਸੁਣਨਗੇ ਤੇ ਸੁਝਾਅ ਲੈਣਗੇ।
ਯੂਥ ਡਿਵੈਲਪਮੈਂਟ ਬੋਰਡ ਹੱਲ ਕਰੇਗਾ ਨੌਜਵਾਨਾਂ ਦੀਆਂ ਮੁਸ਼ਕਿਲਾਂ - ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਬੋਰਡ ਹਰ ਮਹੀਨੇ ਜ਼ਿਲ੍ਹਾ ਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰੇਗਾ।
ਪੰਜਾਬ ਭਵਨ ਵਿੱਚ ਬੋਰਡ ਮੈਂਬਰਾਂ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨਾਲ ਮੀਟਿੰਗ ਦੌਰਾਨ ਬਿੰਦਰਾ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਵਾਰ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣਗੀਆਂ ਉਹ ਇਨ੍ਹਾਂ ਮੁਸ਼ਕਲਾਂ ਦਾ ਜਿੰਨੀ ਛੇਤੀ ਸੰਭਵ ਹੋਵੇ, ਓਨੀ ਛੇਤੀ ਹੱਲ ਕਰਨ।
ਚੇਅਰਮੈਨ ਬਿੰਦਰਾ ਨੇ ਪੰਜਾਬ ਭਰ ਦੇ ਸਹਾਇਕ ਡਾਇਰੈਕਟਰ ਯੁਵਕ ਨੂੰ ਕਿਹਾ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਯੂਥ ਕਲੱਬਾਂ ਨੂੰ ਮੁੜ ਸਰਗਰਮ ਕਰਨ ਅਤੇ ਜਿੱਥੇ ਕਲੱਬਾਂ ਦੇ ਅਹੁਦੇਦਾਰਾਂ ਦੀ ਚੋਣ ਲੰਬਿਤ ਹੈ, ਉਹ ਛੇਤੀ ਕਰਵਾਈ ਜਾਵੇ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਦੇ ਕੈਂਪਾਂ ਲਈ ਗ਼ੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।