ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖਤਰਾ ਹੈ। ਇਸ ਲਈ ਹੁਣ ਕੇਂਦਰ ਵਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰ ਵਲੋਂ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਇਸ ਮੁਤਾਬਿਕ ਮੁੱਖ ਮੰਤਰੀ ਮਾਨ ਦੀ ਸੁਰੱਖਿਆ NSG ਕਮਾਂਡੋ ਅਤੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਵੇਗੀ। ਇਸਦੇ ਨਾਲ ਹੀ ਸੀਆਰਪੀਐੱਫ ਦੇ 55 ਜਵਾਨ ਵੀ ਤੈਨਾਤ ਰਹਿਣਗੇ।
CM ਮਾਨ ਦੀ ਜਾਨ ਨੂੰ ਖਤਰਾ, ਕੇਂਦਰ ਸਰਕਾਰ ਨੇ Z+ ਸੁਰੱਖਿਆ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਹੁਣ ਕਿੰਨੇ ਸੁਰੱਖਿਆ ਕਰਮਚਾਰੀ ਰਹਿਣਗੇ ਮਾਨ ਦੇ ਨਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖਤਰਾ ਦੇਖਦਿਆਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਜੈੱਡ ਪਲੱਸ ਸੁਰੱਖਿਆ ਦਿੱਤੀ ਹੈ। ਹੁਣ ਸੀਆਰਪੀਐੱਫ ਦੇ 55 ਜਵਾਨ ਉਨ੍ਹਾਂ ਦੇ ਨਾਲ ਰਹਿਣਗੇ।
ਜਾਨ ਨੂੰ ਖਤਰਾ :ਇਹ ਵੀ ਯਾਦ ਰਹੇ ਕਿ ਇਹ ਫੈਸਲਾ ਇਕ ਧਮਕੀ ਨੂੰ ਦੇਖਦਿਆਂ ਲਿਆ ਹੈ। ਦਰਅਸਲ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕੀਤੀ ਗਈ ਕਾਰਵਾਈ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸਦੀ ਸੂਹ ਮਿਲਦੇ ਸਾਰ ਹੀ ਕੇਂਦਰ ਵਲੋਂ ਵੱਡਾ ਫੈਸਲਾ ਕਰਦਿਆਂ ਗ੍ਰਹਿ ਮੰਤਰਾਲੇ ਵਲੋਂ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਮਾਮਲੇ ਉੱਤੇ ਮੋਹਰ ਲਾ ਦਿੱਤੀ ਹੈ। ਇਸ ਮੁਤਾਬਿਕ ਸੀਆਰਪੀਐਫ ਵੱਲੋਂ 55 ਹਥਿਆਰਬੰਦ ਜਵਾਨਾਂ ਦੀ ਟੀਮ ਤੈਨਾਤ ਕੀਤੀ ਜਾਵੇਗੀ। ਇਸਦੇ ਨਾਲ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਨਵੇਂ ਸੁਰੱਖਿਆ ਕਵਰ ਵੀ ਸੀਐਮ ਮਾਨ ਦੇ ਘਰ ਅਤੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਦੀ ਵੀ ਸੁਰੱਖਿਆ ਕੀਤੀ ਜਾਵੇਗੀ।
ਦੌਰੇ ਵੀ ਪ੍ਰਭਾਵਿਤ ਹੋਣਗੇ :ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਾਰਾਸ਼ਟਰ ਦਾ ਦੌਰਾ ਕੀਤਾ ਹੈ। ਹੁਣ ਜ਼ੈੱਡ ਪਲੱਸ ਸੁਰੱਖਿਆ ਮਿਲਣ ਮਗਰੋਂ ਉਨ੍ਹਾਂ ਦੀ ਰਿਹਾਇਸ਼, ਦਫ਼ਤਰ, ਰੋਡ ਸ਼ੋਅ, ਵਿਭਾਗੀ ਮੀਟਿੰਗਾਂ ਅਤੇ ਹੋਰ ਕਈ ਤਰ੍ਹਾਂ ਦੇ ਦੌਰੇ ਵੀ ਪ੍ਰਭਾਵਿਤ ਹੋਣਗੇ। ਦੌਰੇ ਦੌਰਾਨ ਕਈ ਤਰ੍ਹਾਂ ਦੇ ਸੁਰੱਖਿਆ ਢੰਗ ਤਰੀਕੇ ਵੀ ਤੈਅ ਕੀਤੇ ਜਾਣਗੇ। ਯਾਦ ਰਹੇ ਕਿ ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਮਗਰੋਂ ਮਾਨ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਕਿਉਂ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਅਤੇ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਮਗਰੋਂ ਮਾਨ ਦੀ ਜਾਨ ਵੀ ਖਤਰੇ ਵਿੱਚ ਹੈ।